ਮੱਤੀਯਾਹ 1:20 - ਪਵਿੱਤਰ ਬਾਈਬਲ20 ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ। Viz kapitolaਪਵਿੱਤਰ ਬਾਈਬਲ O.V. Bible (BSI)20 ਪਰ ਜਾਂ ਉਹ ਇੰਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਸੁਫਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤ੍ਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤ੍ਰ ਆਤਮਾ ਤੋਂ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)20 ਪਰ ਅਜੇ ਉਹ ਇਸ ਬਾਰੇ ਸੋਚ ਵਿਚਾਰ ਕਰ ਹੀ ਰਿਹਾ ਸੀ ਕਿ ਪ੍ਰਭੂ ਦੇ ਇੱਕ ਸਵਰਗਦੂਤ ਨੇ ਉਸ ਨੂੰ ਸੁਪਨੇ ਵਿੱਚ ਦਰਸ਼ਨ ਦੇ ਕੇ ਕਿਹਾ, “ਯੂਸਫ਼, ਦਾਊਦ ਦੀ ਸੰਤਾਨ, ਮਰਿਯਮ ਨੂੰ ਆਪਣੀ ਪਤਨੀ ਬਣਾਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਸ ਦੇ ਗਰਭ ਵਿੱਚ ਹੈ ਉਹ ਪਵਿੱਤਰ ਆਤਮਾ ਵੱਲੋਂ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ20 ਪਰ ਜਦੋਂ ਉਹ ਇਹਨਾਂ ਗੱਲਾਂ ਬਾਰੇ ਸੋਚਦਾ ਸੀ, ਤਾਂ ਪ੍ਰਭੂ ਦੇ ਇੱਕ ਦੂਤ ਨੇ ਸੁਪਨੇ ਵਿੱਚ ਦਰਸ਼ਨ ਦੇ ਕੇ ਉਸ ਨੂੰ ਕਿਹਾ, “ਯੋਸੇਫ਼, ਦਾਵੀਦ ਦੇ ਪੁੱਤਰ, ਮਰਿਯਮ ਨੂੰ ਆਪਣੀ ਪਤਨੀ ਦੇ ਰੂਪ ਵਿੱਚ ਅਪਣਾਉਣ ਤੋਂ ਨਾ ਡਰ, ਕਿਉਂਕਿ ਜੋ ਉਸ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਵਲੋਂ ਹੈ। Viz kapitolaPunjabi Standard Bible20 ਜਦੋਂ ਉਹ ਇਸ ਸੋਚ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਸੁਫਨੇ ਵਿੱਚ ਵਿਖਾਈ ਦੇ ਕੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਮਰਿਯਮ ਨੂੰ ਆਪਣੀ ਪਤਨੀ ਸਵੀਕਾਰ ਕਰਨ ਤੋਂ ਨਾ ਡਰ, ਕਿਉਂਕਿ ਜਿਹੜਾ ਉਸ ਦੇ ਗਰਭ ਵਿੱਚ ਹੈ ਉਹ ਪਵਿੱਤਰ ਆਤਮਾ ਤੋਂ ਹੈ; Viz kapitola |