Online Bible

- Reklamy -




੧ ਪਤਰਸ 1:12 - ਪੰਜਾਬੀ ਮੌਜੂਦਾ ਤਰਜਮਾ

12 ਪਰਮੇਸ਼ਵਰ ਦੁਆਰਾ ਉਨ੍ਹਾਂ ਨਬੀਆਂ ਉੱਤੇ ਇਹ ਪ੍ਰਗਟ ਕੀਤਾ ਗਿਆ ਸੀ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਬੋਲਦੇ ਸਨ, ਜੋ ਹੁਣ ਉਨ੍ਹਾਂ ਲੋਕਾਂ ਦੁਆਰਾ ਤੁਹਾਨੂੰ ਦੱਸੀਆਂ ਜਾ ਰਹੀਆਂ ਹਨ ਜਿਨ੍ਹਾਂ ਨੇ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਦੁਆਰਾ ਤੁਹਾਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਹੈ। ਇੱਥੋ ਤੱਕ ਕਿ ਦੂਤ ਇਨ੍ਹਾਂ ਘਟਨਾਵਾਂ ਨੂੰ ਵੇਖਣ ਲਈ ਤਰਸਦੇ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਸੋ ਉਨ੍ਹਾਂ ਉੱਤੇ ਇਹ ਪਰਗਟ ਕੀਤਾ ਗਿਆ ਭਈ ਓਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਓਹ ਗੱਲਾਂ ਆਖਦੇ ਸਨ ਜਿਨ੍ਹਾਂ ਦੀ ਖਬਰ ਹੁਣ ਤੁਹਾਨੂੰ ਉਨ੍ਹਾਂ ਦੇ ਰਾਹੀਂ ਮਿਲੀ ਜਿਨ੍ਹਾਂ ਪਵਿੱਤਰ ਆਤਮਾ ਨਾਲ ਜੋ ਸੁਰਗੋਂ ਘੱਲਿਆ ਗਿਆ ਤੁਹਾਨੂੰ ਖੁਸ਼ ਖਬਰੀ ਸੁਣਾਈ ਅਤੇ ਦੂਤ ਵੱਡੀ ਚਾਹ ਨਾਲ ਇਨ੍ਹਾਂ ਗੱਲਾਂ ਨੂੰ ਮਲੂਮ ਕਰਨਾ ਚਾਹੁੰਦੇ ਹਨ!।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

12 ਇਹ ਉਹਨਾਂ ਦੇ ਉੱਤੇ ਪ੍ਰਗਟ ਕੀਤਾ ਗਿਆ ਕਿ ਉਹ ਆਪਣੇ ਲਈ ਨਹੀਂ ਸਗੋਂ ਤੁਹਾਡੇ ਲਈ ਸੇਵਾ ਕਰ ਰਹੇ ਹਨ ਜਦੋਂ ਇਹਨਾਂ ਗੱਲਾਂ ਦਾ ਐਲਾਨ ਤੁਹਾਡੇ ਵਿੱਚ ਉਹਨਾਂ ਦੇ ਦੁਆਰਾ ਕੀਤਾ ਗਿਆ, ਜਿਹਨਾਂ ਨੇ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਦੀ ਪ੍ਰੇਰਨਾ ਦੇ ਨਾਲ ਤੁਹਾਨੂੰ ਸ਼ੁੱਭ ਸਮਾਚਾਰ ਸੁਣਾਇਆ ਹੈ । ਸਵਰਗਦੂਤ ਵੀ ਇਹਨਾਂ ਗੱਲਾਂ ਨੂੰ ਜਾਨਣ ਦੇ ਲਈ ਚਾਹਵਾਨ ਰਹਿੰਦੇ ਹਨ ।

Viz kapitola kopírovat

Punjabi Standard Bible

12 ਉਨ੍ਹਾਂ ਨਬੀਆਂ ਉੱਤੇ ਇਹ ਪਰਗਟ ਕੀਤਾ ਗਿਆ ਕਿ ਇਨ੍ਹਾਂ ਗੱਲਾਂ ਵਿੱਚ ਉਹ ਆਪਣੀ ਨਹੀਂ, ਸਗੋਂ ਤੁਹਾਡੀ ਸੇਵਾ ਕਰ ਰਹੇ ਸਨ। ਇਹ ਗੱਲਾਂ ਹੁਣ ਤੁਹਾਨੂੰ ਉਨ੍ਹਾਂ ਨੇ ਦੱਸੀਆਂ ਜਿਨ੍ਹਾਂ ਨੇ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਰਾਹੀਂ ਤੁਹਾਨੂੰ ਖੁਸ਼ਖ਼ਬਰੀ ਸੁਣਾਈ; ਇਨ੍ਹਾਂ ਗੱਲਾਂ ਨੂੰ ਵੇਖਣ ਦੀ ਤਾਂਘ ਸਵਰਗਦੂਤ ਵੀ ਰੱਖਦੇ ਹਨ।

Viz kapitola kopírovat

ਪਵਿੱਤਰ ਬਾਈਬਲ

12 ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮਾ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦੱਸੀਆਂ ਗਈਆਂ ਹਨ।

Viz kapitola kopírovat




੧ ਪਤਰਸ 1:12

Následuj nás:

Reklamy


Reklamy