ਕੁਲੁੱਸੈ 1:16 - ਪੰਜਾਬੀ ਮੌਜੂਦਾ ਤਰਜਮਾ16 ਉਹਨਾਂ ਵਿੱਚ ਸਾਰੀਆਂ ਚੀਜ਼ਾਂ ਸਾਜੀਆਂ ਗਈਆਂ ਸਨ: ਸਵਰਗ ਅਤੇ ਧਰਤੀ ਦੀਆਂ ਚੀਜ਼ਾਂ, ਦ੍ਰਿਸ਼ਮਾਨ ਅਤੇ ਅਦਿੱਖ, ਸਿੰਘਾਸਣਾਂ ਅਤੇ ਸ਼ਕਤੀਆਂ, ਹਾਕਮ ਜਾਂ ਅਧਿਕਾਰੀ, ਸਭ ਕੁਝ ਉਹਨਾਂ ਦੁਆਰਾ ਅਤੇ ਉਹਨਾਂ ਲਈ ਬਣਾਇਆ ਗਿਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)16 ਕਿਉਂ ਜੋ ਅਕਾਸ਼ ਅਤੇ ਧਰਤੀ ਉਤਲੀਆਂ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਹਕੂਮਤਾਂ, ਕੀ ਇਖਤਿਆਰ, ਸੱਭੋ ਕੁਝ ਉਸ ਦੇ ਰਾਹੀਂ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)16 ਕਿਉਂਕਿ ਉਹਨਾਂ ਦੇ ਰਾਹੀਂ ਪਰਮੇਸ਼ਰ ਨੇ ਅਕਾਸ਼ ਵਿੱਚ ਅਤੇ ਧਰਤੀ ਉੱਤੇ ਸਭ ਦੇਖੀਆਂ ਅਤੇ ਅਣਦੇਖੀਆਂ ਚੀਜ਼ਾਂ ਦੀ ਰਚਨਾ ਕੀਤੀ । ਸਾਰੀਆਂ ਆਤਮਿਕ ਤਾਕਤਾਂ, ਸਰਕਾਰਾਂ, ਹਕੂਮਤਾਂ ਅਤੇ ਅਧਿਕਾਰੀ, ਇਹ ਸਭ ਪਰਮੇਸ਼ਰ ਨੇ ਮਸੀਹ ਦੇ ਦੁਆਰਾ ਅਤੇ ਮਸੀਹ ਦੇ ਲਈ ਹੀ ਪੈਦਾ ਕੀਤੇ ਸਨ । Viz kapitolaPunjabi Standard Bible16 ਕਿਉਂਕਿ ਅਕਾਸ਼ ਵਿੱਚ ਅਤੇ ਧਰਤੀ ਉਤਲੀਆਂ ਸਭ ਵਸਤਾਂ ਉਸੇ ਵਿੱਚ ਸਿਰਜੀਆਂ ਗਈਆਂ, ਭਾਵੇਂ ਪ੍ਰਤੱਖ ਭਾਵੇਂ ਅਪ੍ਰਤੱਖ, ਭਾਵੇਂ ਸਿੰਘਾਸਣ ਭਾਵੇਂ ਪ੍ਰਭੁਤਾ, ਭਾਵੇਂ ਹਕੂਮਤਾਂ ਭਾਵੇਂ ਇਖ਼ਤਿਆਰ; ਸਭ ਵਸਤਾਂ ਉਸੇ ਦੇ ਰਾਹੀਂ ਅਤੇ ਉਸੇ ਦੇ ਲਈ ਸਿਰਜੀਆਂ ਗਈਆਂ। Viz kapitolaਪਵਿੱਤਰ ਬਾਈਬਲ16 ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ, ਪ੍ਰਤੱਖ ਚੀਜ਼ਾਂ ਜਾਂ ਅਪ੍ਰਤੱਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ, ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂ ਅਤੇ ਉਸੇ ਲਈ ਸਾਜੀਆਂ ਗਈਆਂ ਹਨ। Viz kapitola |