ਮਰਕੁਸ ਦੀ ਇੰਜੀਲ 1:40 - ਪੰਜਾਬੀ ਮੌਜੂਦਾ ਤਰਜਮਾ40 ਇੱਕ ਕੋੜ੍ਹੀ ਆਦਮੀ ਯਿਸ਼ੂ ਕੋਲ ਆਇਆ ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਯਿਸ਼ੂ ਨੂੰ ਬੇਨਤੀ ਕੀਤੀ, “ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।” Viz kapitolaਪਵਿੱਤਰ ਬਾਈਬਲ O.V. Bible (BSI)40 ਇੱਕ ਕੋੜ੍ਹੀ ਨੇ ਉਹ ਦੇ ਕੋਲ ਆਣ ਕੇ ਉਹ ਦੀ ਮਿੰਨਤ ਕੀਤੀ ਅਰ ਉਹ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਆਖਿਆ, ਜੇ ਤੂੰ ਚਾਹੇਂ ਤਾਂ ਮੈਂਨੂੰ ਸ਼ੁੱਧ ਕਰ ਸੱਕਦਾ ਹੈਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। Viz kapitolaਪਵਿੱਤਰ ਬਾਈਬਲ (Revised Common Language North American Edition)40 ਇੱਕ ਵਾਰ ਇੱਕ ਕੋੜ੍ਹੀ ਯਿਸੂ ਕੋਲ ਆਇਆ ਅਤੇ ਗੋਡੇ ਟੇਕ ਕੇ ਉਸ ਨੇ ਬੇਨਤੀ ਕੀਤੀ, “ਜੇਕਰ ਤੁਸੀਂ ਚਾਹੋ ਤਾਂ ਮੇਰਾ ਕੋੜ੍ਹ ਦੂਰ ਹੋ ਸਕਦਾ ਹੈ ।” Viz kapitolaPunjabi Standard Bible40 ਇੱਕ ਕੋੜ੍ਹੀ ਮਿੰਨਤ ਕਰਦਾ ਹੋਇਆ ਉਸ ਕੋਲ ਆਇਆ ਅਤੇ ਗੋਡੇ ਟੇਕ ਕੇ ਉਸ ਨੂੰ ਕਹਿਣ ਲੱਗਾ, “ਜੇ ਤੂੰ ਚਾਹੇਂ ਤਾਂ ਮੈਨੂੰ ਸ਼ੁੱਧ ਕਰ ਸਕਦਾ ਹੈਂ।” Viz kapitolaਪਵਿੱਤਰ ਬਾਈਬਲ40 ਇੱਕ ਆਦਮੀ ਜਿਸ ਨੂੰ ਕੋੜ੍ਹ ਹੋਇਆ ਸੀ, ਉਸ ਨੇ ਝੁਕ ਕੇ ਯਿਸੂ ਅੱਗੇ ਅਰਜੋਈ ਕੀਤੀ, “ਜੇ ਤੂੰ ਚਾਹੇਂ ਤਾਂ ਮੈਨੂੰ ਠੀਕ ਕਰ ਸੱਕਦਾ ਹੈ।” Viz kapitola |