Online Bible

- Reklamy -




2 ਥੱਸਲੁ 1:11 - Punjabi Standard Bible

11 ਇਸੇ ਕਰਕੇ ਅਸੀਂ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ ਕਿ ਸਾਡਾ ਪਰਮੇਸ਼ਰ ਤੁਹਾਨੂੰ ਆਪਣੀ ਬੁਲਾਹਟ ਦੇ ਯੋਗ ਸਮਝੇ ਅਤੇ ਭਲਾਈ ਦੀ ਹਰੇਕ ਇੱਛਾ ਅਤੇ ਵਿਸ਼ਵਾਸ ਦੇ ਕੰਮ ਨੂੰ ਸਮਰੱਥਾ ਸਹਿਤ ਪੂਰਾ ਕਰੇ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਇਸੇ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਭਈ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਜੋਗ ਜਾਣੇ ਅਤੇ ਨੇਕੀ ਦੀ ਸਾਰੀ ਭਾਵਨਾ ਨੂੰ ਅਤੇ ਨਿਹਚਾ ਦੇ ਕੰਮ ਨੂੰ ਸਮਰੱਥਾ ਨਾਲ ਪੂਰਿਆਂ ਕਰੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਇਸ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਯੋਗ ਜਾਣੇ ਅਤੇ ਭਲਿਆਈ ਦੀ ਹਰ ਇੱਕ ਭਾਵਨਾ ਨੂੰ ਅਤੇ ਵਿਸ਼ਵਾਸ ਦੇ ਹਰ ਇੱਕ ਕੰਮ ਨੂੰ ਸਮਰੱਥਾ ਨਾਲ ਪੂਰਾ ਕਰੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

11 ਇਸੇ ਕਾਰਨ ਅਸੀਂ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ ਕਿ ਸਾਡੇ ਪਰਮੇਸ਼ਰ ਤੁਹਾਨੂੰ ਆਪਣੇ ਸੱਦੇ ਦੇ ਯੋਗ ਸਮਝਣ ਅਤੇ ਤੁਹਾਡੇ ਸਾਰੇ ਭਲੇ ਉਦੇਸ਼ਾਂ ਅਤੇ ਤੁਹਾਡੇ ਵਿਸ਼ਵਾਸ ਦੇ ਕੰਮਾਂ ਨੂੰ ਆਪਣੀ ਸਮਰੱਥਾ ਦੇ ਨਾਲ ਪੂਰਾ ਕਰਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

11 ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਨਿਰੰਤਰ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ, ਕਿ ਸਾਡਾ ਪਰਮੇਸ਼ਵਰ ਤੁਹਾਨੂੰ ਉਸ ਦੇ ਬੁਲਾਉਣ ਦੇ ਯੋਗ ਬਣਾਵੇ, ਅਤੇ ਇਹ ਕਿ ਉਸਦੀ ਸ਼ਕਤੀ ਦੁਆਰਾ ਉਹ ਤੁਹਾਡੀ ਭਲਾਈ ਦੀ ਹਰ ਇੱਛਾ ਅਤੇ ਵਿਸ਼ਵਾਸ ਦੁਆਰਾ ਪ੍ਰੇਰਿਤ ਤੁਹਾਡੇ ਹਰ ਕਾਰਜ ਨੂੰ ਸਫਲ ਬਣਾ ਸਕਦਾ ਹੈ।

Viz kapitola kopírovat

ਪਵਿੱਤਰ ਬਾਈਬਲ

11 ਇਸ ਲਈ ਅਸੀਂ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ। ਅਸੀਂ ਆਪਣੇ ਪਰਮੇਸ਼ੁਰ ਨੂੰ ਬੇਨਤੀ ਕਰਦੇ ਹਾਂ ਕਿ ਉਹ ਚੰਗੇ ਢੰਗ ਨਾਲ ਜਿਉਣ ਵਿੱਚ ਤੁਹਾਡੀ ਮਦਦ ਕਰੇ, ਜਿਸ ਨੂੰ ਜਿਉਣ ਵਾਸਤੇ ਉਸ ਨੇ ਤੁਹਾਨੂੰ ਸੱਦਿਆ ਹੈ। ਤੁਹਾਡੇ ਅੰਦਰ ਦੀ ਚੰਗਿਆਈ ਤੁਹਾਨੂੰ ਚੰਗਾ ਕਰਨ ਲਈ ਹੌਂਸਲਾ ਦਿੰਦੀ ਹੈ ਅਤੇ ਤੁਹਾਡਾ ਵਿਸ਼ਵਾਸ ਤੁਹਾਡੇ ਪਾਸੋਂ ਕੰਮ ਕਰਵਾਉਂਦਾ ਹੈ, ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਨੂੰ ਆਪਣੀ ਸ਼ਕਤੀ ਨਾਲ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਕਰਨ ਵਿੱਚ ਸਹਾਈ ਹੋਵੇਗਾ।

Viz kapitola kopírovat




2 ਥੱਸਲੁ 1:11

Následuj nás:

Reklamy


Reklamy