2 ਤਿਮੋਥਿ 1:9 - Punjabi Standard Bible9 ਉਸ ਨੇ ਹੀ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਬੁਲਾਇਆ ਹੈ। ਇਹ ਸਾਡੇ ਕੰਮਾਂ ਦੇ ਅਨੁਸਾਰ ਨਹੀਂ, ਸਗੋਂ ਉਸ ਦੇ ਉਦੇਸ਼ ਅਤੇ ਉਸ ਕਿਰਪਾ ਦੇ ਅਨੁਸਾਰ ਹੈ ਜੋ ਅਨੰਤ ਕਾਲ ਤੋਂ ਮਸੀਹ ਯਿਸੂ ਵਿੱਚ ਸਾਨੂੰ ਬਖਸ਼ੀ ਗਈ Viz kapitolaਪਵਿੱਤਰ ਬਾਈਬਲ O.V. Bible (BSI)9 ਜਿਸ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡੀਆਂ ਕਰਨੀਆਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਨਸ਼ਾ ਦੇ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਨਾਤਨ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ। Viz kapitolaਪਵਿੱਤਰ ਬਾਈਬਲ (Revised Common Language North American Edition)9 ਪਰਮੇਸ਼ਰ ਨੇ ਸਾਨੂੰ ਮੁਕਤੀ ਦਿੱਤੀ ਹੈ ਅਤੇ ਪਵਿੱਤਰ ਜੀਵਨ ਬਤੀਤ ਕਰਨ ਦੇ ਲਈ ਸੱਦਿਆ ਹੈ । ਇਹ ਸਾਡੇ ਕੰਮਾਂ ਦੇ ਕਾਰਨ ਨਹੀਂ ਸਗੋਂ ਉਹਨਾਂ ਦੇ ਆਪਣੇ ਉਦੇਸ਼ ਅਤੇ ਕਿਰਪਾ ਦੇ ਕਾਰਨ ਹੈ । ਇਹ ਕਿਰਪਾ ਸਾਨੂੰ ਮਸੀਹ ਯਿਸੂ ਵਿੱਚ ਅਨੰਤਕਾਲ ਤੋਂ ਦਿੱਤੀ ਗਈ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ9 ਪਰਮੇਸ਼ਵਰ ਨੇ ਸਾਨੂੰ ਬਚਾਇਆ ਹੈ ਅਤੇ ਸਾਨੂੰ ਇੱਕ ਪਵਿੱਤਰ ਜੀਵਨ ਲਈ ਬੁਲਾਇਆ ਹੈ, ਇਹ ਸਾਡੀ ਕਿਸੇ ਕਰਨੀ ਦੇ ਨਾਲ ਨਹੀਂ ਸਗੋਂ ਉਸਦੇ ਆਪਣੇ ਮਕਸਦ ਅਤੇ ਕਿਰਪਾ ਕਰਕੇ ਜਿਹੜੀ ਮਸੀਹ ਯਿਸ਼ੂ ਵਿੱਚ ਸਦੀਪਕ ਸਮਿਆਂ ਤੋਂ ਪਹਿਲਾਂ ਹੀ ਦਿੱਤੀ ਗਈ ਸੀ। Viz kapitolaਪਵਿੱਤਰ ਬਾਈਬਲ9 ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸ ਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁੱਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ। Viz kapitola |