Online Bible

- Reklamy -




ਇਬਰਾਨੀ 1:3 - Punjabi Standard Bible

3 ਉਹ ਪਰਮੇਸ਼ਰ ਦੀ ਮਹਿਮਾ ਦਾ ਪਰਕਾਸ਼ ਅਤੇ ਉਸ ਦੀ ਸ਼ਖਸੀਅਤ ਦਾ ਪ੍ਰਤਿਬਿੰਬ ਹੈ ਅਤੇ ਆਪਣੀ ਸਮਰੱਥਾ ਦੇ ਵਚਨ ਦੁਆਰਾ ਸਭਨਾਂ ਵਸਤਾਂ ਨੂੰ ਸੰਭਾਲਦਾ ਹੈ। ਉਹ ਪਾਪਾਂ ਤੋਂ ਸ਼ੁੱਧਤਾ ਪ੍ਰਦਾਨ ਕਰਕੇ ਉਤਾਂਹ ਅੱਤ ਮਹਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਉਹ ਉਸ ਦੇ ਤੇਜ ਦਾ ਪਿਰਤ ਬਿੰਬ ਅਤੇ ਉਸ ਦੀ ਜ਼ਾਤ ਦਾ ਨਕਸ਼ ਹੋ ਕੇ ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸਮ੍ਹਾਲ ਕੇ ਅਰ ਪਾਪਾਂ ਨੂੰ ਸਾਫ਼ ਕਰ ਕੇ ਪਰਮ ਧਾਮ ਵਿੱਚ ਸ੍ਰੀ ਵਾਹਗੁਰੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

3 ਉਹ ਪਰਮੇਸ਼ਰ ਦੀ ਮਹਿਮਾ ਦੇ ਤੇਜ ਅਤੇ ਉਹਨਾਂ ਦੇ ਤੱਤ ਦਾ ਪ੍ਰਗਟਾਵਾ ਹਨ । ਉਹ ਹੀ ਆਪਣੇ ਸ਼ਕਤੀਸ਼ਾਲੀ ਸ਼ਬਦਾਂ ਦੇ ਦੁਆਰਾ ਸਾਰੀ ਸ੍ਰਿਸ਼ਟੀ ਨੂੰ ਸੰਭਾਲਦੇ ਹਨ । ਉਹ ਪਾਪਾਂ ਨੂੰ ਸ਼ੁੱਧ ਕਰ ਕੇ ਪਰਮ ਪ੍ਰਧਾਨ ਦੇ ਸੱਜੇ ਹੱਥ ਸਵਰਗ ਵਿੱਚ ਵਿਰਾਜਮਾਨ ਹਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

3 ਪੁੱਤਰ ਹੀ ਪਰਮੇਸ਼ਵਰ ਦੀ ਮਹਿਮਾ ਦੀ ਰੌਸ਼ਨੀ ਅਤੇ ਉਸਦੇ ਵਜੂਦ ਦਾ ਸਹੀ ਵਰਣਨ ਹੈ, ਉਸਨੇ ਸ਼ਕਤੀਸ਼ਾਲੀ ਸ਼ਬਦ ਦੁਆਰਾ ਸਾਰੀਆਂ ਚੀਜ਼ਾਂ ਨੂੰ ਕਾਇਮ ਰੱਖਦਾ ਹੈ। ਜਦੋਂ ਉਸਨੇ ਪਾਪਾਂ ਲਈ ਸ਼ੁੱਧਤਾ ਪ੍ਰਦਾਨ ਕੀਤੀ, ਉਹ ਸਵਰਗ ਵਿੱਚ ਮਹਿਮਾ ਨਾਲ ਭਰੇ ਹੋਏ ਪਰਮੇਸ਼ਵਰ ਦੇ ਸੱਜੇ ਹੱਥ ਬੈਠ ਗਿਆ।

Viz kapitola kopírovat

ਪਵਿੱਤਰ ਬਾਈਬਲ

3 ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀ ਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹ ਕੇ ਰੱਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰੱਖ ਦੇ ਸੱਜੇ ਹੱਥ ਬੈਠ ਗਿਆ।

Viz kapitola kopírovat




ਇਬਰਾਨੀ 1:3

Následuj nás:

Reklamy


Reklamy