ਯਾਕੂਬ 1:21 - Punjabi Standard Bible21 ਇਸ ਲਈ ਸਾਰੀ ਗੰਦਗੀ ਅਤੇ ਸਾਰੀ ਬੁਰਾਈ ਨੂੰ ਤਿਆਗ ਕੇ ਉਸ ਬੀਜੇ ਗਏ ਵਚਨ ਨੂੰ ਨਿਮਰਤਾ ਸਹਿਤ ਗ੍ਰਹਿਣ ਕਰੋ ਜਿਹੜਾ ਤੁਹਾਡੇ ਪ੍ਰਾਣਾਂ ਨੂੰ ਬਚਾ ਸਕਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)21 ਇਸ ਕਾਰਨ ਤੁਸੀਂ ਹਰ ਪਰਕਾਰ ਦੇ ਗੰਦ ਮੰਦ ਅਤੇ ਬਦੀ ਦੀ ਵਾਫ਼ਰੀ ਨੂੰ ਪਰੇ ਸੁੱਟ ਕੇ ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸੱਕਦਾ ਹੈ ਨਰਮਾਈ ਨਾਲ ਕਬੂਲ ਕਰ ਲਓ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ। Viz kapitolaਪਵਿੱਤਰ ਬਾਈਬਲ (Revised Common Language North American Edition)21 ਇਸ ਲਈ ਹਰ ਤਰ੍ਹਾਂ ਦੀ ਨੈਤਿਕ ਗੰਦਗੀ ਅਤੇ ਹਰ ਤਰ੍ਹਾਂ ਦੀ ਦੁਸ਼ਟਤਾ ਨੂੰ ਦੂਰ ਕਰੋ ਅਤੇ ਨਿਮਰਤਾ ਦੇ ਨਾਲ ਪਰਮੇਸ਼ਰ ਦਾ ਵਚਨ ਸਵੀਕਾਰ ਕਰੋ, ਜਿਹੜਾ ਤੁਹਾਡੇ ਦਿਲਾਂ ਵਿੱਚ ਬੀਜਿਆ ਗਿਆ ਹੈ ਅਤੇ ਜਿਹੜਾ ਤੁਹਾਨੂੰ ਮੁਕਤੀ ਦੇ ਸਕਦਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ21 ਇਸ ਲਈ, ਸਾਰੀ ਗੰਦਗੀ ਅਤੇ ਵਧ ਰਹੇ ਵੈਰ-ਵਿਰੋਧ ਨੂੰ ਦੂਰ ਕਰਕੇ, ਨਿਮਰਤਾ ਨਾਲ ਉਸ ਬਚਨ ਨੂੰ ਸਵੀਕਾਰ ਕਰੋ ਜੋ ਤੁਹਾਡੇ ਦਿਲ ਵਿੱਚ ਬੀਜਿਆ ਗਿਆ ਹੈ ਅਤੇ ਜੋ ਤੁਹਾਡੀ ਜ਼ਿੰਦਗੀ ਨੂੰ ਬਚਾ ਸਕਦਾ ਹੈ। Viz kapitolaਪਵਿੱਤਰ ਬਾਈਬਲ21 ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕੱਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹੜੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹੜਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸੱਕਦਾ ਹੈ। Viz kapitola |