ਯੂਹੰਨਾ 1:33 - Punjabi Standard Bible33 ਮੈਂ ਵੀ ਉਸ ਨੂੰ ਨਹੀਂ ਜਾਣਦਾ ਸੀ, ਪਰ ਜਿਸ ਨੇ ਮੈਨੂੰ ਪਾਣੀ ਨਾਲ ਬਪਤਿਸਮਾ ਦੇਣ ਲਈ ਭੇਜਿਆ ਉਸ ਨੇ ਮੈਨੂੰ ਕਿਹਾ, ‘ਜਿਸ ਉੱਤੇ ਤੂੰ ਆਤਮਾ ਨੂੰ ਉੱਤਰਦਾ ਅਤੇ ਠਹਿਰਦਾ ਵੇਖੇਂ, ਉਹੀ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਣ ਵਾਲਾ ਹੈ’। Viz kapitolaਪਵਿੱਤਰ ਬਾਈਬਲ O.V. Bible (BSI)33 ਅਰ ਮੈਂ ਉਸ ਨੂੰ ਨਹੀਂ ਜਾਣਦਾ ਸਾਂ ਪਰ ਜਿਹ ਨੇ ਮੈਨੂੰ ਜਲ ਨਾਲ ਬਪਤਿਸਮਾ ਦੇਣ ਲਈ ਘੱਲਿਆ ਉਸੇ ਨੇ ਮੈਨੂੰ ਆਖਿਆ ਕਿ ਜਿਹ ਦੇ ਉੱਤੇ ਆਤਮਾ ਨੂੰ ਉੱਤਰਦਾ ਅਤੇ ਉਸ ਉੱਤੇ ਠਹਿਰਦਾ ਵੇਖੇਂ ਇਹ ਉਹੋ ਹੈ ਜੋ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦਿੰਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 “ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ Viz kapitolaਪਵਿੱਤਰ ਬਾਈਬਲ (Revised Common Language North American Edition)33 ਮੈਂ ਉਹਨਾਂ ਨੂੰ ਨਹੀਂ ਪਛਾਣਦਾ ਸੀ ਪਰ ਪਰਮੇਸ਼ਰ ਜਿਹਨਾਂ ਨੇ ਮੈਨੂੰ ਪਾਣੀ ਦੇ ਨਾਲ ਬਪਤਿਸਮਾ ਦੇਣ ਲਈ ਭੇਜਿਆ ਸੀ ਕਿਹਾ, ‘ਤੂੰ ਪਵਿੱਤਰ ਆਤਮਾ ਨੂੰ ਉਤਰਦਾ ਅਤੇ ਇੱਕ ਆਦਮੀ ਉੱਤੇ ਠਹਿਰਦਾ ਦੇਖੇਂਗਾ । ਇਹ ਉਹ ਹੀ ਹਨ ਜੋ ਪਵਿੱਤਰ ਆਤਮਾ ਦੇ ਨਾਲ ਬਪਤਿਸਮਾ ਦੇਣਗੇ ।’ Viz kapitolaਪੰਜਾਬੀ ਮੌਜੂਦਾ ਤਰਜਮਾ33 ਮੈਂ ਉਹਨਾਂ ਨੂੰ ਨਹੀਂ ਜਾਣਦਾ ਸੀ ਪਰ ਪਰਮੇਸ਼ਵਰ, ਜਿਨ੍ਹਾਂ ਨੇ ਮੈਨੂੰ ਪਾਣੀ ਨਾਲ ਬਪਤਿਸਮਾ ਦੇਣ ਲਈ ਭੇਜਿਆ, ਉਹਨਾਂ ਨੇ ਮੈਨੂੰ ਦੱਸਿਆ, ‘ਜਿਸ ਉੱਤੇ ਤੂੰ ਆਤਮਾ ਨੂੰ ਉੱਤਰਦੇ ਅਤੇ ਠਹਿਰਦੇ ਹੋਏ ਦੇਖੇਗਾ ਉਹੀ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।’ Viz kapitola |