ਯਹੂਦਾਹ 1:4 - Punjabi Standard Bible4 ਕਿਉਂਕਿ ਕਈ ਅਜਿਹੇ ਮਨੁੱਖ ਚੁੱਪਚਾਪ ਸਾਡੇ ਵਿੱਚ ਆ ਵੜੇ ਹਨ ਜਿਨ੍ਹਾਂ ਦੇ ਲਈ ਇਸ ਦੰਡ ਦੇ ਵਿਖੇ ਪਹਿਲਾਂ ਤੋਂ ਲਿਖਿਆ ਹੋਇਆ ਹੈ; ਉਹ ਕੁਧਰਮੀ ਹਨ ਅਤੇ ਸਾਡੇ ਪਰਮੇਸ਼ਰ ਦੀ ਕਿਰਪਾ ਨੂੰ ਲੁੱਚਪੁਣੇ ਵਿੱਚ ਬਦਲ ਦਿੰਦੇ ਹਨ ਅਤੇ ਸਾਡੇ ਇੱਕੋ-ਇੱਕ ਸੁਆਮੀ ਅਤੇ ਪ੍ਰਭੂ, ਯਿਸੂ ਮਸੀਹ ਦਾ ਇਨਕਾਰ ਕਰਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)4 ਕਿਉਂ ਜੋ ਕਈ ਮਨੁੱਖ ਚੋਰੀਂ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਰਾਚੀਨ ਕਾਲ ਵਿੱਚ ਅਗੇਤਰੇ ਲਿਖੇ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰ ਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੁ ਹੈ ਇਨਕਾਰ ਕਰਦੇ ਹਨ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)4 ਕੁਝ ਕੁਧਰਮੀ ਲੋਕ ਜਿਹਨਾਂ ਦੀ ਸਜ਼ਾ ਦੇ ਬਾਰੇ ਪਹਿਲਾਂ ਹੀ ਲਿਖਿਆ ਜਾ ਚੁੱਕਾ ਹੈ, ਗੁਪਤ ਰੂਪ ਵਿੱਚ ਤੁਹਾਡੇ ਵਿੱਚ ਆ ਮਿਲੇ ਹਨ । ਉਹ ਸਾਡੇ ਪਰਮੇਸ਼ਰ ਦੀ ਕਿਰਪਾ ਨੂੰ ਦੁਰਾਚਾਰ ਦਾ ਆਧਾਰ ਅਤੇ ਸਾਡੇ ਇੱਕੋ ਇੱਕ ਮਾਲਕ ਪ੍ਰਭੂ ਯਿਸੂ ਮਸੀਹ ਨੂੰ ਰੱਦ ਕਰਦੇ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ4 ਕੁਝ ਵਿਅਕਤੀਆਂ ਲਈ ਜਿਨ੍ਹਾਂ ਦੀ ਨਿੰਦਿਆ ਬਹੁਤ ਪਹਿਲਾਂ ਬਚਨ ਵਿੱਚ ਲਿਖੀ ਗਈ ਸੀ, ਉਹ ਗੁਪਤ ਰੂਪ ਵਿੱਚ ਤੁਹਾਡੇ ਵਿਚਕਾਰ ਆ ਗਏ ਹਨ। ਉਹ ਸ਼ਤਾਨੀ ਲੋਕ ਹਨ, ਜਿਹੜੇ ਸਾਡੇ ਪਰਮੇਸ਼ਵਰ ਦੀ ਕਿਰਪਾ ਨੂੰ ਅਨੈਤਿਕਤਾ ਦੇ ਲਸੰਸ ਵਿੱਚ ਬਦਲ ਦਿੰਦੇ ਹਨ ਅਤੇ ਸਾਡੇ ਯਿਸ਼ੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ। Viz kapitolaਪਵਿੱਤਰ ਬਾਈਬਲ4 ਕੁਝ ਲੋਕ ਚੋਰੀ ਛਿਪੇ ਤੁਹਾਡੀ ਸੰਗਤ ਵਿੱਚ ਆ ਵੜੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਆਪਣੇ ਮੰਦੇ ਕਾਰਿਆਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਹੁਤ ਸਮਾਂ ਪਹਿਲਾਂ, ਉਨ੍ਹਾਂ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਗਿਆ ਹੈ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਹਨ। ਉਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਕਿਰਪਾ ਦੀ ਭਰਿਸ਼ਟ ਕਰਨੀਆਂ ਕਰਨ ਲਈ ਕੁਵਰਤੋਂ ਕੀਤੀ ਹੈ। ਇਹ ਲੋਕ ਯਿਸੂ ਮਸੀਹ, ਸਾਡੇ ਇੱਕੋ ਮਾਲਕ ਅਤੇ ਪ੍ਰਭੂ ਨੂੰ ਕਬੂਲਣ ਤੋਂ ਇਨਕਾਰ ਕਰਦੇ ਹਨ। Viz kapitola |