ਮਰਕੁਸ ਦੀ ਇੰਜੀਲ 1:27 - Punjabi Standard Bible27 ਉਹ ਸਾਰੇ ਹੈਰਾਨ ਰਹਿ ਗਏ ਅਤੇ ਆਪਸ ਵਿੱਚ ਵਿਚਾਰ ਕਰਦੇ ਹੋਏ ਕਹਿਣ ਲੱਗੇ, “ਇਹ ਕੀ ਹੈ? ਅਧਿਕਾਰ ਨਾਲ ਇੱਕ ਨਵੀਂ ਸਿੱਖਿਆ! ਉਹ ਭ੍ਰਿਸ਼ਟ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਮੰਨਦੀਆਂ ਹਨ।” Viz kapitolaਪਵਿੱਤਰ ਬਾਈਬਲ O.V. Bible (BSI)27 ਅਤੇ ਓਹ ਸਾਰੇ ਲੋਕ ਐਡੇ ਹੈਰਾਨ ਹੋਏ ਕਿ ਆਪੋ ਵਿੱਚ ਚਰਚਾ ਕਰਨ ਲੱਗੇ ਭਈ ਇਹ ਕੀ ਹੈ? ਇੱਕ ਨਵੀਂ ਸਿੱਖਿਆ! ਉਹ ਤਾਂ ਭਰਿਸ਼ਟ ਆਤਮਿਆਂ ਨੂੰ ਇਖ਼ਤਿਆਰ ਨਾਲ ਹੁਕਮ ਕਰਦਾ ਹੈ ਅਤੇ ਓਹ ਉਸ ਦੀ ਮੰਨ ਲੈਂਦੇ ਹਨ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)27 ਇਹ ਦੇਖ ਕੇ ਸਾਰੇ ਲੋਕ ਹੈਰਾਨ ਰਹਿ ਗਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕੀ ਹੈ ? ਇੱਕ ਨਵੀਂ ਅਧਿਕਾਰ ਭਰੀ ਸਿੱਖਿਆ ! ਉਹ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਦੇ ਨਾਲ ਹੁਕਮ ਦਿੰਦੇ ਹਨ ਅਤੇ ਉਹ ਵੀ ਉਹਨਾਂ ਦਾ ਹੁਕਮ ਮੰਨਦੀਆਂ ਹਨ !” Viz kapitolaਪੰਜਾਬੀ ਮੌਜੂਦਾ ਤਰਜਮਾ27 ਸਾਰੇ ਹੈਰਾਨ ਹੋ ਕੇ, ਆਪਸ ਵਿੱਚ ਕਿਹਣ ਲੱਗੇ, “ਇਹ ਸਭ ਕੀ ਹੋ ਰਿਹਾ ਹੈ? ਇਹ ਗੁਰੂ ਇੱਕ ਨਵੀਂ ਅਤੇ ਵੱਡੇ ਅਧਿਕਾਰ ਨਾਲ ਸਿੱਖਿਆ ਦੇ ਰਹੇ ਹਨ ਅਤੇ ਦੁਸ਼ਟ ਆਤਮਾ ਤੱਕ ਨੂੰ ਆਗਿਆ ਦਿੰਦੇ ਹਨ ਅਤੇ ਉਹ ਉਹਨਾਂ ਦਾ ਪਾਲਣ ਵੀ ਕਰਦਿਆਂ ਹਨ!” Viz kapitolaਪਵਿੱਤਰ ਬਾਈਬਲ27 ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬੜੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇੱਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।” Viz kapitola |