ਰੋਮੀਆਂ 1:13 - Punjabi Standard Bible13 ਹੇ ਭਾਈਓ, ਹੁਣ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ ਕਿ ਮੈਂ ਬਹੁਤ ਵਾਰ ਤੁਹਾਡੇ ਕੋਲ ਆਉਣ ਦਾ ਇਰਾਦਾ ਕੀਤਾ ਤਾਂਕਿ ਜਿਵੇਂ ਮੈਨੂੰ ਹੋਰਨਾਂ ਪਰਾਈਆਂ ਕੌਮਾਂ ਵਿੱਚ ਫਲ ਮਿਲਿਆ ਤੁਹਾਡੇ ਵਿੱਚ ਵੀ ਮਿਲੇ, ਪਰ ਹੁਣ ਤੱਕ ਰੁਕਾਵਟ ਪੈਂਦੀ ਰਹੀ। Viz kapitolaਪਵਿੱਤਰ ਬਾਈਬਲ O.V. Bible (BSI)13 ਅਤੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ ਜੋ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣ ਦੀ ਦਲੀਲ ਕੀਤੀ ਭਈ ਜਿਵੇਂ ਬਾਕੀ ਦੀਆਂ ਪਰਾਈਆਂ ਕੌਮਾਂ ਵਿੱਚ ਤਿਵੇਂ ਤੁਹਾਡੇ ਵਿੱਚ ਭੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੋੜੀ ਮੈਂ ਡੱਕਿਆ ਰਿਹਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ। Viz kapitolaਪਵਿੱਤਰ ਬਾਈਬਲ (Revised Common Language North American Edition)13 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਬਹੁਤ ਵਾਰ ਮੈਂ ਤੁਹਾਡੇ ਕੋਲ ਆਉਣ ਦਾ ਵਿਚਾਰ ਕੀਤਾ ਪਰ ਹੁਣ ਤੱਕ ਕਿਸੇ ਨਾ ਕਿਸੇ ਤਰ੍ਹਾਂ ਰੁਕਿਆ ਰਿਹਾ । ਮੈਨੂੰ ਤੁਹਾਡੇ ਕੋਲੋਂ ਵੀ ਮਸੀਹ ਦੇ ਲਈ ਕੁਝ ਫਲ ਮਿਲਣ ਦੀ ਆਸ ਹੈ ਜਿਸ ਤਰ੍ਹਾਂ ਮੈਨੂੰ ਹੋਰ ਪਰਾਈਆਂ ਕੌਮਾਂ ਤੋਂ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ13 ਭਰਾਵੋ ਅਤੇ ਭੈਣੋ ਮੈਂ ਨਹੀਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੱਲ ਤੋਂ ਅਣਜਾਣ ਹੋਵੋ, ਕਿ ਮੈਂ ਤੁਹਾਡੇ ਕੋਲ ਆਉਣ ਦੀ ਕਈ ਵਾਰ ਯੋਜਨਾ ਬਣਾਈ ਸੀ (ਪਰ ਹੁਣ ਤੱਕ ਕਿਸੇ ਨਾ ਕਿਸੇ ਕਾਰਨ ਤੋਂ ਰੋਕਿਆ ਰਿਹਾ) ਤਾਂ ਜੋ ਮੈਂ ਤੁਹਾਡੇ ਵਿੱਚ ਇੱਕ ਫ਼ਲ ਪ੍ਰਾਪਤ ਕਰ ਸਕਾਂ, ਜਿਵੇਂ ਮੈ ਪਰਾਈਆਂ ਕੌਮਾਂ ਵਿੱਚ ਪ੍ਰਾਪਤ ਕੀਤਾ ਹੈ। Viz kapitolaਪਵਿੱਤਰ ਬਾਈਬਲ13 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਬੜੀ ਵਾਰ ਤੁਹਾਡੇ ਕੋਲ ਆਉਣ ਦੀ ਯੋਜਨਾ ਬਣਾਈ ਪਰ ਹੁਣ ਤੱਕ ਮੈਨੂੰ ਆਗਿਆ ਨਹੀਂ ਸੀ ਦਿੱਤੀ ਗਈ। ਮੈਂ ਤੁਹਾਨੂੰ ਮਿਲਣਾ ਚਾਹੁੰਨਾ ਤਾਂ ਜੋ ਮੈਂ ਤੁਹਾਡੇ ਆਤਮਕ ਵਾਧੇ ਵਿੱਚ ਤੁਹਾਡੀ ਸਹਾਇਤਾ ਕਰ ਸੱਕਾਂ ਉਵੇਂ ਜਿਵੇਂ ਮੈਂ ਹੋਰਨਾਂ ਕੌਮਾਂ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਹੈ। Viz kapitola |