ਯੂਨਾਹ 1:3 - ਪਵਿੱਤਰ ਬਾਈਬਲ O.V. Bible (BSI)3 ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ ਨੂੰ ਭੱਜਣ ਲਈ ਉੱਠਿਆ। ਉਹ ਯਾਫਾ ਵੱਲ ਉਤਰ ਗਿਆ ਅਤੇ ਉੱਥੇ ਇੱਕ ਜਹਾਜ਼ ਜੋ ਤਰਸ਼ੀਸ ਨੂੰ ਜਾਣ ਵਾਲਾ ਸੀ ਉਹ ਨੂੰ ਲੱਭ ਪਿਆ। ਤਦ ਉਸ ਦਾ ਭਾੜਾ ਦੇ ਕੇ ਉਹ ਉਸ ਉੱਤੇ ਚੜ੍ਹਿਆ ਭਈ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਜਾਵੇ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ਼ ਨੂੰ ਭੱਜਣ ਲਈ ਉੱਠਿਆ ਅਤੇ ਉਹ ਯਾਫ਼ਾ ਵੱਲ ਚਲਾ ਗਿਆ, ਉੱਥੇ ਉਸ ਨੂੰ ਇੱਕ ਜਹਾਜ਼ ਮਿਲਿਆ ਜੋ ਤਰਸ਼ੀਸ਼ ਨੂੰ ਜਾਣ ਵਾਲਾ ਸੀ। ਤਦ ਯੂਨਾਹ ਉਸ ਦਾ ਭਾੜਾ ਦੇ ਕੇ ਜਹਾਜ਼ ਉੱਤੇ ਚੜ੍ਹ ਗਿਆ ਤਾਂ ਜੋ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਭੱਜ ਜਾਵੇ। Viz kapitolaਪਵਿੱਤਰ ਬਾਈਬਲ3 ਯੂਨਾਹ ਪਰਮੇਸ਼ੁਰ ਦੇ ਹੁਕਮ ਦਾ ਪਾਲਨ ਨਹੀਂ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਯਹੋਵਾਹ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਉਹ ਯਾਪਾ ਵੱਲ ਚੱਲਾ ਗਿਆ ਅਤੇ ਉੱਥੇ ਉਸ ਨੂੰ ਤਰਸ਼ੀਸ਼ ਨੂੰ ਜਾਂਦੀ ਹੋਈ ਇੱਕ ਬੇੜੀ ਮਿਲੀ ਮੇਰਾ ਅਤੇ ਯੂਨਾਹ ਨੇ ਆਪਣੇ ਸਫ਼ਰ ਲਈ ਕਿਰਾਯਾ ਅਦਾ ਕੀਤਾ ਤੇ ਉਸ ਬੇੜੀ ’ਚ ਚੜ੍ਹ ਗਿਆ। ਉਹ ਯਹੋਵਾਹ ਤੋਂ ਬਚਕੇ, ਇਸ ਬੇੜੀ ਵਿੱਚ ਤਰਸ਼ੀਸ਼ ਨੂੰ ਜਾਣਾ ਚਾਹੁੰਦਾ ਸੀ। Viz kapitola |