ਉਪਦੇਸ਼ਕ 4:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਕੋਈ ਤਾਂ ਇਕੱਲਾ ਹੈ ਅਤੇ ਉਸ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦਾ ਪੁੱਤਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਅੰਤ ਨਹੀਂ ਅਤੇ ਉਸ ਦੀ ਅੱਖ ਧਨ ਨਾਲ ਨਹੀਂ ਰੱਜਦੀ, ਨਾ ਹੀ ਉਹ ਆਖਦਾ ਹੈ ਕਿ ਮੈਂ ਕਿਸ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁੱਖ ਨੂੰ ਗੁਆਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ। See the chapterਪਵਿੱਤਰ ਬਾਈਬਲ O.V. Bible (BSI)8 ਕੋਈ ਤਾਂ ਇਕੱਲਾ ਹੈ ਅਤੇ ਉਹ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦੇ ਪੁੱਤ੍ਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਓੜਕ ਨਹੀਂ, ਅਰ ਉਹ ਦੀ ਅੱਖ ਧਨ ਨਾਲ ਨਹੀਂ ਰੱਜਦੀ,-ਮੈਂ ਕਿਹ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁਖ ਨੂੰ ਗਵਾਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ See the chapterਪਵਿੱਤਰ ਬਾਈਬਲ8 ਹੋ ਸੱਕਦਾ ਹੈ ਕਿਸੇ ਬੰਦੇ ਦਾ ਪਰਿਵਾਰ ਵੀ ਨਾ ਹੋਵੇ। ਹੋ ਸੱਕਦਾ ਹੈ ਉਸ ਦਾ ਕੋਈ ਪੁੱਤਰ ਜਾਂ ਭਰਾ ਨਾ ਹੋਵੇ। ਪਰ ਉਹ ਸਖਤ ਮਿਹਨਤ ਕਰਨੀ ਨਹੀਂ ਛੱਡਦਾ। ਉਹ ਕਦੇ ਵੀ ਉਸ ਤੋਂ ਸੰਤੁਸ਼ਟ ਨਹੀਂ ਹੁੰਦਾ ਜੋ ਉਸ ਦੇ ਪਾਸ ਹੈ। ਅਤੇ ਇੰਨੀ ਸਖਤ ਮਿਹਨਤ ਕਰਦਾ ਹੈ ਕਿ ਉਹ ਕਦੇ ਵੀ ਰੁਕਦਾ ਨਹੀਂ ਅਤੇ ਆਪਣੇ-ਆਪ ਨੂੰ ਪੁੱਛਦਾ ਨਹੀਂ, “ਕਿਸ ਖਾਤਰ ਮੈਂ ਇੰਨੀ ਸਖਤ ਮਿਹਨਤ ਕਰ ਰਿਹਾ ਹਾਂ ਅਤੇ ਆਪਣੇ ਲਈ ਚੰਗੀਆਂ ਚੀਜ਼ਾਂ ਨੂੰ ਨਾਮਂਜ਼ੂਰ ਕਰ ਰਿਹਾ ਹਾਂ?” ਇਹ ਵੀ ਅਰਬਹੀਣ ਅਤੇ ਇੱਕ ਬਦ ਗੱਲ ਹੈ। See the chapter |