ਯੂਨਾਹ 4:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਉਹ ਨੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਜਦ ਮੈਂ ਅਜੇ ਆਪਣੇ ਦੇਸ ਵਿੱਚ ਸਾਂ, ਕੀ ਏਹ ਮੇਰਾ ਕਹਿਣਾ ਨਹੀਂ ਸੀ? ਏਸੇ ਕਾਰਨ ਮੈਂ ਕਾਹਲੀ ਨਾਲ ਤਰਸ਼ੀਸ਼ ਨੂੰ ਭੱਜਾ ਕਿਉਂ ਜੋ ਮੈਂ ਜਾਣਦਾ ਸਾਂ ਕਿ ਤੂੰ ਕਿਰਪਾਲੂ ਤੇ ਦਯਾਲੂ ਪਰਮੇਸ਼ੁਰ ਹੈਂ ਜੋ ਕ੍ਰੋਧ ਵਿੱਚ ਧੀਰਜੀ ਅਤੇ ਕਿਰਪਾ ਨਿਧਾਨ ਹੈਂ ਅਤੇ ਬੁਰਿਆਈ ਤੋਂ ਪਛਤਾਉਂਦਾ ਹੈ See the chapterਪਵਿੱਤਰ ਬਾਈਬਲ2 ਯੂਨਾਹ ਨੇ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਆਖਿਆ, “ਮੈਂ ਜਾਣਦਾ ਸੀ ਕਿ ਅਜਿਹਾ ਹੀ ਵਾਪਰੇਗਾ। ਜਦੋਂ ਮੈਂ ਆਪਣੇ ਦੇਸ ਵਿੱਚ ਸੀ ਤੂੰ ਮੈਨੂੰ ਇੱਥੇ ਆਉਣ ਲਈ ਕਿਹਾ। ਉਸ ਵਕਤ, ਮੈਂ ਜਾਣਦਾ ਸੀ ਕਿ ਤੂੰ ਇਸ ਪਾਪੀ ਸ਼ਹਿਰ ਦੇ ਲੋਕਾਂ ਨੂੰ ਮੁਆਫ ਕਰ ਦੇਵੇਂਗਾ ਇਸ ਲਈ ਮੈਂ ਤਰਸ਼ੀਸ਼ ਨੂੰ ਭੱਜਣਾ ਚਾਹੁੰਦਾ ਸਾਂ। ਮੈਂ ਜਾਣਦਾ ਸੀ ਕਿ ਤੂੰ ਮਿਹਰਬਾਨ ਪਰਮੇਸ਼ੁਰ ਹੈਂ। ਅਤੇ ਤੂੰ ਆਪਣਾ ਰਹਿਮ ਦਰਸਾਅ ਕੇ ਉਨ੍ਹਾਂ ਲੋਕਾਂ ਨੂੰ ਮੁਆਫ਼ ਕਰ ਦੇਵੇਂਗਾ। ਮੈਨੂੰ ਪਤਾ ਸੀ ਕਿ ਤੂੰ ਮਿਹਰਬਾਨ ਅਤੇ ਕਿਰਪਾਲੂ ਹੈਂ ਤੇ ਜੇਕਰ ਇਹ ਲੋਕ ਪਾਪ ਕਰਨੇ ਬੰਦ ਕਰ ਦੇਣਗੇ, ਤੂੰ ਆਪਣੀਆਂ ਵਿਉਂਤਾਂ ਬਦਲ ਦੇਵੇਂਗਾ ਤੇ ਉਨ੍ਹਾਂ ਨੂੰ ਬਰਬਾਦ ਨਹੀਂ ਕਰੇਂਗਾ। See the chapter |