ਲੇਵੀਆਂ 16:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਯਹੋਵਾਹ ਨੇ ਮੂਸਾ ਦੇ ਨਾਲ ਗੱਲ ਕਰਕੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ, ਉਹ ਪਵਿੱਤਰ ਸਥਾਨ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ, ਜੋ ਸੰਦੂਕ ਦੇ ਉੱਤੇ ਹੈ, ਹਰ ਵਾਰੀ ਨਾ ਆਇਆ ਕਰੇ, ਤਾਂ ਜੋ ਉਹ ਮਰ ਨਾ ਜਾਵੇ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ। See the chapterਪਵਿੱਤਰ ਬਾਈਬਲ O.V. Bible (BSI)2 ਤਾਂ ਯਹੋਵਾਹ ਨੇ ਮੂਸਾ ਨਾਲ ਗੱਲ ਕਰਕੇ ਆਖਿਆ, ਆਪਣੇ ਭਰਾ ਹਾਰੂਨ ਨੂੰ ਆਖ, ਜੋ ਉਹ ਪਵਿੱਤ੍ਰ ਥਾਂ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਜੋ ਸੰਦੂਕ ਦੇ ਉੱਤੇ ਹੈ ਸਭਨੀਂ ਵਾਰੀਂ ਨਾ ਆਇਆ ਕਰੇ, ਜੋ ਉਹ ਮਰੇ ਨਾ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ See the chapterਪਵਿੱਤਰ ਬਾਈਬਲ2 ਅਤੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ ਕਿ ਜਦੋਂ ਉਹ ਚਾਹੇ ਅੱਤ ਪਵਿੱਤਰ ਸਥਾਨ ਵਿੱਚ ਪਰਦੇ ਦੇ ਪਿੱਛੇ ਪਵਿੱਤਰ ਸੰਦੂਕ ਦੇ ਸਾਹਮਣੇ ਨਾ ਜਾਵੇ, ਨਹੀਂ ਤਾਂ ਉਹ ਮਾਰਿਆ ਜਾਵੇਗਾ। ਪਵਿੱਤਰ ਸੰਦੂਕ ਉਸ ਕਮਰੇ ਵਿੱਚ ਉਸ ਪਰਦੇ ਦੇ ਪਿੱਛੇ ਹੈ ਅਤੇ ਇਸ ਉੱਤੇ ਇੱਕ ਖਾਸ ਕੱਜਣ ਪਾਇਆ ਹੋਇਆ ਹੈ। ਜੇਕਰ ਹਾਰੂਨ ਉਸ ਕਮਰੇ ਅੰਦਰ ਜਾਵੇਗਾ, ਉਹ ਮਰ ਜਾਵੇਗਾ। ਕਿਉਂਕਿ ਮੈਂ ਉਸ ਖਾਸ ਕੱਜਣ ਉੱਤੇ ਇੱਕ ਬੱਦਲ ਵਿੱਚ ਪ੍ਰਗਟ ਹੁੰਦਾ ਹਾਂ। See the chapter |