Online Bible

- Advertisements -




ਫ਼ਿਲਿੱਪੈ 3:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਮੈਂ ਉਸ ਵਿੱਚ ਪਾਇਆ ਜਾਵਾਂ ਅਤੇ ਮੇਰੇ ਆਪਣੇ ਧਰਮ ਸਹਿਤ ਜਿਹੜਾ ਸ਼ਰਾ ਤੋਂ ਹੁੰਦਾ ਹੈ ਸਗੋਂ ਉਸ ਧਰਮ ਸਹਿਤ ਜਿਹੜਾ ਮਸੀਹ ਉੱਤੇ ਨਿਹਚਾ ਕਰਨ ਤੋਂ ਪਾਈਦਾ ਹੈ ਅਰਥਾਤ ਉਸ ਧਰਮ ਸਹਿਤ ਜਿਹੜਾ ਪਰਮੇਸ਼ੁਰ ਦੀ ਵੱਲੋਂ ਨਿਹਚਾ ਦੇ ਰਾਹੀਂ ਪਰਾਪਤ ਹੁੰਦਾ ਹੈ

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਅਤੇ ਮੈਂ ਉਹਨਾਂ ਵਿੱਚ ਪਾਇਆ ਜਾਵਾਂ, ਮੈਂ ਵਿਵਸਥਾ ਦੁਆਰਾ ਪ੍ਰਾਪਤ ਕੀਤੀ ਨੇਕੀ ਦੀ ਇੱਛਾ ਨਹੀਂ ਰੱਖਦਾ ਸਗੋਂ ਉਸ ਨੇਕੀ ਦੀ ਇੱਛਾ ਰੱਖਦਾ ਹਾਂ ਜਿਹੜੀ ਮਸੀਹ ਵਿੱਚ ਵਿਸ਼ਵਾਸ ਕਰਨ ਦੁਆਰਾ ਮਿਲਦੀ ਹੈ ਜਿਹੜੀ ਪਰਮੇਸ਼ਰ ਆਪ ਵਿਸ਼ਵਾਸ ਕਰਨ ਦੁਆਰਾ ਦਿੰਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਅਤੇ ਮੈ ਉਸ ਵਿੱਚ ਪਾਇਆ ਜਾਵਾਂ, ਮੇਰੀ ਆਪਣੀ ਧਾਰਮਿਕਤਾ ਨਾ ਹੋਵੇ ਜੋ ਬਿਵਸਥਾ ਤੋਂ ਆਉਂਦੀ ਹੈ, ਪਰ ਉਹ ਜੋ ਮਸੀਹ ਵਿੱਚ ਵਿਸ਼ਵਾਸ ਦੁਆਰਾ ਮਿਲਦੀ ਹੈ। ਉਹ ਧਾਰਮਿਕਤਾ ਜੋ ਵਿਸ਼ਵਾਸ ਦੇ ਅਧਾਰ ਤੇ ਪਰਮੇਸ਼ਵਰ ਵੱਲੋ ਪ੍ਰਾਪਤ ਹੁੰਦੀ ਹੈ।

See the chapter Copy

Punjabi Standard Bible

9 ਅਤੇ ਆਪ ਵੀ ਉਸੇ ਵਿੱਚ ਪਾਇਆ ਜਾਵਾਂ। ਇਹ ਮੇਰੀ ਉਸ ਧਾਰਮਿਕਤਾ ਦੇ ਕਾਰਨ ਨਹੀਂ ਹੈ ਜੋ ਬਿਵਸਥਾ ਤੋਂ ਹੈ, ਸਗੋਂ ਉਸ ਧਾਰਮਿਕਤਾ ਦੇ ਕਾਰਨ ਹੈ ਜੋ ਮਸੀਹ 'ਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ ਅਰਥਾਤ ਉਹ ਧਾਰਮਿਕਤਾ ਜੋ ਵਿਸ਼ਵਾਸ ਦੁਆਰਾ ਪਰਮੇਸ਼ਰ ਤੋਂ ਪ੍ਰਾਪਤ ਹੁੰਦੀ ਹੈ।

See the chapter Copy

ਪਵਿੱਤਰ ਬਾਈਬਲ

9 ਇਹ ਮੈਨੂੰ ਮਸੀਹ ਵਿੱਚ ਅਤੇ ਧਰਮੀ ਹੋਣ ਵਿੱਚ ਮਦਦ ਕਰਦਾ ਹੈ। ਇਹ ਧਾਰਮਿਕਤਾ ਸ਼ਰ੍ਹਾ ਦਾ ਅਨੁਸਰਣ ਕਰਨ ਤੋਂ ਨਹੀਂ ਆਉਂਦੀ, ਸਗੋਂ ਨਿਹਚਾ ਰਾਹੀਂ ਪਰਮੇਸ਼ੁਰ ਵੱਲੋਂ ਆਉਂਦੀ ਹੈ। ਪਰਮੇਸ਼ੁਰ ਮੈਨੂੰ ਮਸੀਹ ਵਿੱਚ ਮੇਰੇ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ।

See the chapter Copy




ਫ਼ਿਲਿੱਪੈ 3:9

Follow us:

Advertisements


Advertisements