1 ਥੱਸਲੁ 2:17 - ਪਵਿੱਤਰ ਬਾਈਬਲ17 ਭਰਾਵੋ ਅਤੇ ਭੈਣੋ, ਅਸੀਂ ਥੋੜੇ ਸਮੇਂ ਲਈ ਤੁਹਾਡੇ ਕੋਲੋਂ ਅਲੱਗ ਹੋ ਗਏ ਸਾਂ। ਅਸੀਂ ਤੁਹਾਡੇ ਨਾਲ ਨਹੀਂ ਸਾਂ ਪਰ ਸਾਡੀਆਂ ਸੋਚਾਂ ਹਮੇਸ਼ਾਂ ਤੁਹਾਡੇ ਨਾਲ ਸਨ ਅਸੀਂ ਤੁਹਾਨੂੰ ਮਿਲਣਾ ਚਾਹੁੰਦੇ ਹਾਂ ਅਤੇ ਅਸੀਂ ਤੁਹਾਨੂੰ ਮਿਲਣ ਲਈ ਬਹੁਤ ਜਤਨ ਕੀਤੇ। See the chapterਪਵਿੱਤਰ ਬਾਈਬਲ O.V. Bible (BSI)17 ਪਰ ਹੇ ਭਰਾਵੋ, ਅਸੀਂ ਜੋ ਥੋੜਾ ਚਿਰ ਤੁਹਾਥੋਂ ਵਿਛੜੇ ਰਹੇ ਮਨ ਕਰਕੇ ਨਹੀਂ ਪਰ ਦੇਹ ਕਰਕੇ ਤਾਂ ਅਸਾਂ ਵੱਡੀ ਚਾਹ ਨਾਲ ਤੁਹਾਡਾ ਦਰਸ਼ਣ ਕਰਨ ਲਈ ਬਹੁਤ ਹੀ ਜਤਨ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰ ਹੇ ਭਰਾਵੋ, ਅਸੀਂ ਜੋ ਥੋੜ੍ਹਾ ਚਿਰ ਤੁਹਾਡੇ ਤੋਂ ਵਿਛੜੇ ਰਹੇ, ਮਨ ਕਰਕੇ ਨਹੀਂ ਪਰ ਦੇਹ ਕਰਕੇ, ਅਸੀਂ ਵੱਡੀ ਲਾਲਸਾ ਨਾਲ ਤੁਹਾਡਾ ਦਰਸ਼ਣ ਕਰਨ ਲਈ ਬਹੁਤ ਹੀ ਜਤਨ ਕੀਤਾ। See the chapterਪਵਿੱਤਰ ਬਾਈਬਲ (Revised Common Language North American Edition)17 ਭਰਾਵੋ ਅਤੇ ਭੈਣੋ, ਜਦੋਂ ਅਸੀਂ ਤੁਹਾਡੇ ਕੋਲੋਂ ਥੋੜ੍ਹੇ ਸਮੇਂ ਦੇ ਲਈ ਸਰੀਰਕ ਰੂਪ ਵਿੱਚ ਅਲੱਗ ਕੀਤੇ ਗਏ ਸੀ ਪਰ ਦਿਲ ਤੋਂ ਨਹੀਂ, ਅਸੀਂ ਬੜੀ ਤਾਂਘ ਦੇ ਨਾਲ ਤੁਹਾਨੂੰ ਦੁਬਾਰਾ ਮਿਲਣ ਦੀ ਕੋਸ਼ਿਸ਼ ਕੀਤੀ । See the chapterਪੰਜਾਬੀ ਮੌਜੂਦਾ ਤਰਜਮਾ17 ਪਰ, ਹੇ ਭਰਾਵੋ ਅਤੇ ਭੈਣੋ, ਜਦੋਂ ਅਸੀਂ ਥੋੜੇ ਸਮੇਂ ਲਈ (ਵਿਅਕਤੀਗਤ ਰੂਪ ਵਿੱਚ, ਸੋਚ ਵਿੱਚ ਨਹੀਂ), ਤੁਹਾਡੇ ਤੋਂ ਵਿਛੜ ਕੇ ਅਨਾਥ ਹੋ ਗਏ ਸੀ, ਸਾਡੀ ਤੀਬਰ ਇੱਛਾ ਦੇ ਕਾਰਨ ਅਸੀਂ ਤੁਹਾਨੂੰ ਮਿਲਣ ਦੀ ਹਰ ਕੋਸ਼ਿਸ਼ ਕੀਤੀ। See the chapterPunjabi Standard Bible17 ਪਰ ਹੇ ਭਾਈਓ, ਅਸੀਂ ਥੋੜ੍ਹੇ ਸਮੇਂ ਲਈ ਤੁਹਾਡੇ ਤੋਂ ਦੂਰ ਕੀਤੇ ਗਏ; ਉਹ ਵੀ ਸਰੀਰਕ ਤੌਰ 'ਤੇ, ਨਾ ਕਿ ਦਿਲ ਤੋਂ। ਇਸ ਲਈ ਅਸੀਂ ਬੜੀ ਇੱਛਾ ਨਾਲ ਤੁਹਾਡਾ ਮੂੰਹ ਵੇਖਣ ਲਈ ਹੋਰ ਵੀ ਜ਼ਿਆਦਾ ਯਤਨ ਕੀਤਾ। See the chapter |