1 ਥੱਸਲੁ 4:6 - ਪਵਿੱਤਰ ਬਾਈਬਲ6 ਇਸ ਮਾਮਲੇ ਵਿੱਚ ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮਸੀਹ ਵਿੱਚ ਆਪਣੇ ਭਰਾ ਦਾ ਕੁਝ ਬੁਰਾ ਨਹੀਂ ਕਰਨਾ ਚਾਹੀਦਾ ਜਾਂ ਉਸਦਾ ਫ਼ਾਇਦਾ ਨਹੀਂ ਉੱਠਾਉਣਾ ਚਾਹੀਦਾ। ਜਿਹੜੇ ਲੋਕ ਅਜਿਹਾ ਕਰਦੇ ਹਨ ਪਰਮੇਸ਼ੁਰ ਉਨ੍ਹਾਂ ਨੂੰ ਸਜ਼ਾ ਦੇਵੇਗਾ। ਅਸੀਂ ਇਸ ਬਾਰੇ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਅਤੇ ਚੇਤਾਵਨੀ ਦੇ ਚੁੱਕੇ ਹਾਂ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਾਈ ਨਾਲ ਵਾਧਾ ਕਰੇ ਕਿਉਂ ਜੋ ਪ੍ਰਭੁ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸਾਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਸਾਖੀ ਦਿੱਤੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ। See the chapterਪਵਿੱਤਰ ਬਾਈਬਲ (Revised Common Language North American Edition)6 ਤੁਹਾਡੇ ਵਿੱਚੋਂ ਕੋਈ ਮਨੁੱਖ ਇਸ ਮਾਮਲੇ ਵਿੱਚ ਆਪਣੇ ਵਿਸ਼ਵਾਸੀ ਭਰਾ ਅਤੇ ਭੈਣ ਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਉਹਨਾਂ ਦਾ ਹੱਕ ਮਾਰੇ । ਜਿਵੇਂ ਅਸੀਂ ਪਹਿਲਾਂ ਹੀ ਤੁਹਾਨੂੰ ਦੱਸਿਆ ਸੀ ਅਤੇ ਚਿਤਾਵਨੀ ਦਿੱਤੀ ਸੀ ਕਿ ਪਰਮੇਸ਼ਰ ਅਜਿਹੇ ਅਪਰਾਧਾਂ ਦੇ ਲਈ ਸਜ਼ਾ ਦੇਣਗੇ । See the chapterਪੰਜਾਬੀ ਮੌਜੂਦਾ ਤਰਜਮਾ6 ਅਤੇ ਇਹ ਕਿ ਇਸ ਮਾਮਲੇ ਵਿੱਚ ਕਿਸੇ ਨੂੰ ਗਲਤ ਨਹੀਂ ਕਰਨਾ ਚਾਹੀਦਾ ਜਾਂ ਕਿਸੇ ਭਰਾ ਜਾਂ ਭੈਣ ਦਾ ਲਾਭ ਨਹੀਂ ਲੈਣਾ ਚਾਹੀਦਾ। ਪ੍ਰਭੂ ਉਨ੍ਹਾਂ ਸਾਰਿਆਂ ਨੂੰ ਸਜ਼ਾ ਦੇਵੇਗਾ ਜੋ ਇਸ ਤਰ੍ਹਾਂ ਦੇ ਪਾਪ ਕਰਦੇ ਹਨ, ਜਿਵੇਂ ਕਿ ਅਸੀਂ ਤੁਹਾਨੂੰ ਪਹਿਲਾਂ ਦੱਸਿਆ ਸੀ ਅਤੇ ਤੁਹਾਨੂੰ ਚੇਤਾਵਨੀ ਦਿੱਤੀ ਸੀ। See the chapterPunjabi Standard Bible6 ਇਸ ਗੱਲ ਵਿੱਚ ਕੋਈ ਆਪਣੇ ਭਾਈ ਦੇ ਵਿਰੁੱਧ ਵਾਧਾ ਨਾ ਕਰੇ ਅਤੇ ਨਾ ਉਸ ਨਾਲ ਧੋਖਾ ਕਰੇ; ਪ੍ਰਭੂ ਇਨ੍ਹਾਂ ਸਾਰੀਆਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ, ਜਿਵੇਂ ਕਿ ਅਸੀਂ ਤੁਹਾਨੂੰ ਪਹਿਲਾਂ ਹੀ ਦੱਸਿਆ ਅਤੇ ਚਿਤਾਵਨੀ ਦਿੱਤੀ ਸੀ। See the chapter |