੨ ਇਤਿਹਾਸ 14:7 - ਪਵਿੱਤਰ ਬਾਈਬਲ7 ਆਸਾ ਨੇ ਯਹੂਦਾਹ ਦੇ ਲੋਕਾਂ ਨੂੰ ਆਖਿਆ, “ਆਓ ਅਸੀਂ ਇਹ ਸ਼ਹਿਰ ਬਣਾਈੇਏ ਅਤੇ ਇਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈੇਏ ਅਤੇ ਫ਼ਾਟਕ ਬਣਾ ਕੇ ਉਨ੍ਹਾਂ ਤੇ ਅਰਲ ਲਗਾਈੇਏ, ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ। ਇਹ ਦੇਸ ਸਾਡੇ ਕਬਜ਼ੇ ਵਿੱਚ ਇਸ ਲਈ ਹੈ ਕਿਉਂ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧਿਆਇਆ ਤੇ ਉਸ ਨੇ ਸਾਡੇ ਚਾਰੇ-ਪਾਸੇ ਸ਼ਾਂਤੀ ਵਰਤਾਈ ਹੈ।” ਇਉਂ ਉਨ੍ਹਾਂ ਨੇ ਇਸ ਰਾਜ ਨੂੰ ਬਣਾਇਆ ਅਤੇ ਸਫ਼ਲਤਾ ਪ੍ਰਾਪਤ ਕੀਤੀ। See the chapterਪਵਿੱਤਰ ਬਾਈਬਲ O.V. Bible (BSI)7 ਏਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਏਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਤੇ ਅਰਲ ਲਾਈਏ ਜਦ ਤੀਕ ਏਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ। ਅਸਾਂ ਉਹ ਨੂੰ ਭਾਲਿਆ ਅਤੇ ਉਸ ਨੇ ਸਾਨੂੰ ਚੁਫੇਰਿਓਂ ਅਰਾਮ ਬਖ਼ਸ਼ਿਆ ਹੈ। ਸੋ ਓਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫਲ ਹੋਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਇਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਦੇ ਅਰਲ ਲਾਈਏ ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ। ਅਸੀਂ ਉਹ ਨੂੰ ਭਾਲਿਆ ਅਤੇ ਉਸ ਨੇ ਸਾਨੂੰ ਚੁਫ਼ੇਰਿਓਂ ਅਰਾਮ ਬਖਸ਼ਿਆ ਹੈ। ਸੋ ਉਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫ਼ਲ ਹੋਏ। See the chapter |