੨ ਇਤਿਹਾਸ 2:4 - ਪਵਿੱਤਰ ਬਾਈਬਲ4 ਮੈਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਮੰਦਰ ਬਨਾਉਣ ਲੱਗਾ ਹਾਂ। ਉਸ ਦੇ ਸਨਮਾਨ ਲਈ ਉਸ ਦੇ ਸਾਹਵੇਂ ਉਸ ਮੰਦਰ ਵਿੱਚ ਅਸੀਂ ਧੂਪ ਧੁਖਾਵਾਂਗੇ ਅਤੇ ਉਸ ਵਿਸ਼ੇਸ਼ ਮੇਜ਼ ਉੱਪਰ ਹਮੇਸ਼ਾ ਪਵਿੱਤਰ ਰੋਟੀ ਅਰਪਣ ਕਰਾਂਗੇ। ਹਰ ਸਵੇਰ-ਸ਼ਾਮ ਅਤੇ ਹਰ ਸਬਤ ਦੇ ਦਿਨ ਅਤੇ ਅਮੱਸਿਆ ਦੇ ਪਰਬ ਤੇ ਹੋਮ ਦੀਆਂ ਭੇਟਾਂ ਚੜ੍ਹਾਵਾਂਗੇ ਅਤੇ ਹੋਰ ਵੀ ਜਿਹੜੇ ਪਰਬ ਤੇ ਤਿਉਹਾਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮਨਾਉਣ ਦਾ ਆਦੇਸ਼ ਦਿੱਤਾ ਹੈ, ਉਨ੍ਹਾਂ ਨੂੰ ਮਨਾਵਾਂਗੇ। ਇਹ ਹੁਕਮ ਇਸਰਾਏਲ ਦੇ ਲੋਕਾਂ ਲਈ ਮੰਨਣਾ ਹਮੇਸ਼ਾ ਵਾਸਤੇ ਹੈ। See the chapterਪਵਿੱਤਰ ਬਾਈਬਲ O.V. Bible (BSI)4 ਵੇਖ, ਮੈਂ ਯਹੋਵਾਹ ਆਪਣੇ ਪਰਮੇਸ਼ਰ ਦੇ ਨਾਮ ਦੇ ਲਈ ਇੱਕ ਭਵਨ ਬਣਾਉਣ ਲੱਗਾ ਹਾਂ ਭਈ ਉਹ ਦੇ ਲਈ ਪਵਿੱਤ੍ਰ ਕਰਾਂ ਤੇ ਉਹ ਦੇ ਸਨਮੁਖ ਸੁਗੰਧੀ ਧੂਪ ਧੁਖਾਵਾਂ ਅਰ ਉਹ ਸਬਤਾਂ ਅਰ ਅਮੱਸਿਆਂ ਅਰ ਯਹੋਵਾਹ ਸਾਡੇ ਪਰਮੇਸ਼ੁਰ ਦਿਆਂ ਠਹਿਰਾਈਆਂ ਹੋਇਆਂ ਪਰਬਾਂ ਉੱਤੇ ਹਮੇਸ਼ਗੀ ਦੀ ਰੋਟੀ ਤੇ ਸੰਝ ਸਵੇਰ ਦੀਆਂ ਹੋਮ ਬਲੀਆਂ ਦੇ ਲਈ ਹੋਵੇ। ਇਹ ਇਸਰਾਏਲ ਉੱਤੇ ਸਦੀਪਕਾਲ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਵੇਖ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਬਣਾਉਣ ਲੱਗਾ ਹਾਂ ਕਿ ਉਹ ਦੇ ਲਈ ਪਵਿੱਤਰ ਕਰਾਂ ਤੇ ਉਹ ਦੇ ਸਨਮੁਖ ਸੁਗੰਧੀ ਧੂਪ ਧੁਖਾਵਾਂ ਅਤੇ ਉਹ ਸਬਤਾਂ ਅਤੇ ਅਮੱਸਿਆ ਅਤੇ ਯਹੋਵਾਹ ਸਾਡੇ ਪਰਮੇਸ਼ੁਰ ਦੇ ਠਹਿਰਾਏ ਹੋਏ ਪਰਬਾਂ ਉੱਤੇ ਹਮੇਸ਼ਾਂ ਦੀ ਰੋਟੀ ਤੇ ਸੰਝ ਸਵੇਰ ਦੀਆਂ ਹੋਮ ਬਲੀਆਂ ਦੇ ਲਈ ਹੋਵੇ। ਇਹ ਇਸਰਾਏਲ ਉੱਤੇ ਸਦੀਪਕਾਲ ਹੈ See the chapter |