੨ ਇਤਿਹਾਸ 26:15 - ਪਵਿੱਤਰ ਬਾਈਬਲ15 ਉਸ ਨੇ ਮਾਹਰ ਆਦਮੀਆਂ ਦੁਆਰਾ ਬਣਾਈਆਂ ਗਈਆਂ ਮਸ਼ੀਨਾਂ ਯਰੂਸ਼ਲਮ ਵਿੱਚ ਲਗਵਾਈਆਂ ਅਤੇ ਉਨ੍ਹਾਂ ਨੂੰ ਕੰਧਾਂ ਦੀਆਂ ਨੁਕਰਾਂ ਉੱਤੇ ਅਤੇ ਥੰਮਾਂ ਉੱਤੇ ਰੱਖਿਆ। ਇਹ ਮਸ਼ੀਨਾਂ ਵੱਡੇ-ਵੱਡੇ ਪੱਥਰ ਅਤੇ ਤੀਰ ਸੁੱਟਣ ਲਈ ਵਰਤੀਆਂ ਜਾਂਦੀਆਂ ਸਨ। ਉਜ਼ੀਯਾਹ ਬਹੁਤ ਮਸ਼ਹੂਰ ਹੋ ਗਿਆ। ਦੂਰ-ਦੂਰ ਤੀਕ ਉਸ ਦੇ ਨਾਂ ਦੀਆਂ ਧੂੰਮਾਂ ਪੈ ਗਈਆਂ ਕਿਉਂ ਜੋ ਉਸਦੀ ਬਹੁਤ ਸਹਾਇਤਾ ਹੋਈ, ਉਹ ਬਹੁਤ ਤਾਕਤਵਰ ਪਾਤਸ਼ਾਹ ਬਣ ਗਿਆ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਉਸ ਨੇ ਯਰੂਸ਼ਲਮ ਵਿੱਚ ਕਸਬੀ ਲੋਕਾਂ ਦੀਆਂ ਬਣਾਈਆਂ ਹੋਈਆਂ ਕਲਾਂ ਲਗਵਾਈਆਂ ਤਾਂ ਜੋ ਓਹ ਤੀਰ ਚਲਾਉਣ ਅਤੇ ਵੱਡੇ ਵੱਡੇ ਪੱਥਰ ਵਗਾਹੁਣ ਲਈ ਬੁਰਜਾਂ ਤੇ ਕੰਧਾਂ ਉੱਪਰ ਲਗਾਈਆਂ ਜਾਣ। ਸੋ ਉਹ ਦਾ ਨਾਉਂ ਦੂਰ ਤੀਕਰ ਵੱਜਣ ਲੱਗਾ ਕਿਉਂ ਜੋ ਉਹ ਦੀ ਸਹਾਇਤਾ ਅਜੇਹੇ ਨਿਰਾਲੇ ਢੰਗ ਨਾਲ ਹੋਈ ਜੋ ਉਹ ਤਕੜਾ ਹੋ ਗਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਉਸ ਨੇ ਯਰੂਸ਼ਲਮ ਵਿੱਚ ਕਸਬੀ ਲੋਕਾਂ ਦੀਆਂ ਬਣਾਈਆਂ ਹੋਈਆਂ ਕਲਾਂ ਲਗਵਾਈਆਂ ਤਾਂ ਜੋ ਉਹ ਤੀਰ ਚਲਾਉਣ ਅਤੇ ਵੱਡੇ-ਵੱਡੇ ਪੱਥਰ ਵਗਾਹੁਣ ਲਈ ਬੁਰਜ਼ਾਂ ਤੇ ਕੰਧਾਂ ਉੱਪਰ ਲਗਾਈਆਂ ਜਾਣ। ਸੋ ਉਹ ਦਾ ਨਾਮ ਦੂਰ ਤੱਕ ਵੱਜਣ ਲੱਗਾ ਕਿਉਂ ਜੋ ਉਹ ਦੀ ਸਹਾਇਤਾ ਅਜਿਹੇ ਨਿਰਾਲੇ ਢੰਗ ਨਾਲ ਹੋਈ ਜੋ ਉਹ ਤਕੜਾ ਹੋ ਗਿਆ। See the chapter |