੨ ਇਤਿਹਾਸ 29:16 - ਪਵਿੱਤਰ ਬਾਈਬਲ16 ਜਾਜਕ ਯਹੋਵਾਹ ਦੇ ਮੰਦਰ ਦੇ ਅੰਦਰਲੇ ਹਿੱਸੇ ਨੂੰ ਸਾਫ਼ ਕਰਨ ਲਈ ਗਏ ਅਤੇ ਉਸ ਅੰਦਰ ਜਿੰਨੀਆਂ ਵੀ ਅਪਵਿੱਤਰ ਵਸਤਾਂ ਉਨ੍ਹਾਂ ਨੂੰ ਮਿਲੀਆਂ, ਜੋ ਵੀ ਗੰਦੀਆਂ ਵਸਤਾਂ ਲੱਭੀਆਂ ਉਹ ਉੱਥੋਂ ਯਹੋਵਾਹ ਦੇ ਮੰਦਰ ਦੇ ਦਲਾਨ ਵਿੱਚ ਲੈ ਆਏ। ਫ਼ਿਰ ਲੇਵੀਆਂ ਨੇ ਉਨ੍ਹਾਂ ਗੰਦੀਆਂ ਵਸਤਾਂ ਨੂੰ ਲੈ ਲਿਆ ਅਤੇ ਕਿਦਰੋਨ ਦੀ ਵਾਦੀ ਵਿੱਚ ਸੁੱਟ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਜਾਜਕ ਯਹੋਵਾਹ ਦੇ ਭਵਨ ਨੂੰ ਸਾਫ ਕਰਨ ਲਈ ਯਹੋਵਾਹ ਦੇ ਭਵਨ ਦੇ ਅੰਦਰਲੇ ਥਾਂ ਵਿੱਚ ਗਏ ਅਤੇ ਓਹ ਸਾਰੀ ਮੈਲ ਕੁਚੈਲ ਜੋ ਉਨ੍ਹਾਂ ਨੂੰ ਯਹੋਵਾਹ ਦੀ ਹੈਕਲ ਵਿੱਚੋਂ ਲੱਭੀ ਬਾਹਰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਲੈ ਆਏ ਤਾਂ ਲੇਵੀਆਂ ਨੇ ਉਹ ਨੂੰ ਲੈ ਲਿਆ ਅਤੇ ਕਿਦਰੋਨ ਦੇ ਨਾਲੇ ਵਿੱਚ ਬਾਹਰ ਸੁੱਟ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਜਾਜਕ ਯਹੋਵਾਹ ਦੇ ਭਵਨ ਨੂੰ ਸਾਫ਼ ਕਰਨ ਲਈ ਯਹੋਵਾਹ ਦੇ ਭਵਨ ਦੇ ਅੰਦਰਲੇ ਥਾਂ ਵਿੱਚ ਗਏ ਅਤੇ ਉਹ ਸਾਰੀ ਮੈਲ਼ ਕੁਚੈਲ ਜੋ ਉਨ੍ਹਾਂ ਨੂੰ ਯਹੋਵਾਹ ਦੀ ਹੈਕਲ ਵਿੱਚੋਂ ਲੱਭੀ ਬਾਹਰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਲੈ ਆਏ ਤਾਂ ਲੇਵੀਆਂ ਨੇ ਉਹ ਨੂੰ ਲੈ ਲਿਆ ਅਤੇ ਕਿਦਰੋਨ ਦੇ ਤਲਾਬ ਵਿੱਚ ਬਾਹਰ ਸੁੱਟ ਦਿੱਤਾ See the chapter |