੨ ਇਤਿਹਾਸ 29:34 - ਪਵਿੱਤਰ ਬਾਈਬਲ34 ਪਰ ਇੰਨੇ ਸਾਰੇ ਜਾਨਵਰਾਂ ਦੀ ਖੱਲ ਲਾਹਣ ਲਈ ਜਾਜਕ ਘੱਟ ਸਨ, ਤਾਂ ਜੋ ਹੋਮ ਦੀ ਭੇਟ ਚੜ੍ਹਾਈ ਜਾਵੇ। ਤਾਂ ਫ਼ਿਰ ਉਨ੍ਹਾਂ ਨਾਲ ਉਨ੍ਹਾਂ ਦੇ ਲੇਵੀ ਸੰਬੰਧੀਆਂ ਨੇ ਮਦਦ ਕੀਤੀ। ਜਦ ਤੀਕ ਦੂਜੇ ਜਾਜਕਾਂ ਨੇ ਆਪਣੇ-ਆਪ ਨੂੰ ਪਵਿੱਤਰ ਸੇਵਾ ਲਈ ਤਿਆਰ ਨਾ ਕੀਤਾ ਅਤੇ ਸਾਰਾ ਕੰਮ ਨੇਪਰੇ ਨਾ ਚੜ੍ਹਿਆ, ਲੇਵੀ ਉਨ੍ਹਾਂ ਦੀ ਮਦਦ ਕਰਦੇ ਰਹੇ। ਸਗੋਂ ਲੇਵੀ ਇਸ ਕਾਰਜ ਵਿੱਚ ਯਹੋਵਾਹ ਦੀ ਸੇਵਾ ਕਰਨ ਲਈ ਜਾਜਕਾਂ ਕੋਲੋਂ ਵੱਧੇਰੇ ਗੰਭੀਰ ਹੋਕੇ ਕੰਮ ਕਰ ਰਹੇ ਸਨ। See the chapterਪਵਿੱਤਰ ਬਾਈਬਲ O.V. Bible (BSI)34 ਪਰ ਜਾਜਕ ਥੋੜੇ ਜੇਹੇ ਸਨ ਕਿ ਓਹ ਸਾਰੀਆਂ ਬਲੀਆਂ ਦੀ ਖੱਲ ਨਾ ਲਾਹ ਸੱਕੇ, ਏਸ ਲਈ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਦੇ ਨਾਲ ਅਪਰਾਲਾ ਕਰਾਇਆ ਜਦ ਤੀਕ ਉਹ ਕੰਮ ਨਾ ਮੁੱਕਾ ਅਤੇ ਜਦ ਤੀਕ ਦੂਜੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਾ ਕਰ ਲਿਆ ਕਿਉਂ ਜੋ ਲੋਵੀ ਆਪਣੇ ਆਪ ਨੂੰ ਪਵਿੱਤਰ ਕਰਨ ਵਿੱਚ ਜਾਜਕਾਂ ਨਾਲੋਂ ਸਿੱਧੇ ਦਿਲ ਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਪਰ ਜਾਜਕ ਥੋੜੇ ਜਿਹੇ ਸਨ ਕਿ ਉਹ ਸਾਰੀਆਂ ਬਲੀਆਂ ਦੀ ਖੱਲ ਨਾ ਲਾਹ ਸਕੇ, ਇਸ ਲਈ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਦੇ ਨਾਲ ਮਦਦ ਕਰਾਈ ਜਦ ਤੱਕ ਉਹ ਕੰਮ ਨਾ ਮੁੱਕਿਆ ਅਤੇ ਜਦ ਤੱਕ ਦੂਜੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਾ ਕਰ ਲਿਆ ਕਿਉਂ ਜੋ ਲੇਵੀ ਆਪਣੇ ਆਪ ਨੂੰ ਪਵਿੱਤਰ ਕਰਨ ਵਿੱਚ ਜਾਜਕਾਂ ਨਾਲੋਂ ਸਿੱਧੇ ਦਿਲ ਦੇ ਸਨ See the chapter |