੨ ਇਤਿਹਾਸ 30:9 - ਪਵਿੱਤਰ ਬਾਈਬਲ9 ਜੇਕਰ ਤੁਸੀਂ ਪਰਤ ਕੇ ਯਹੋਵਾਹ ਵੱਲ ਮੁੜ ਆਵੋਂਗੇ, ਤਾਂ ਤੁਹਾਡੇ ਪੁੱਤਰਾਂ, ਤੁਹਾਡੇ ਭਰਾਵਾਂ, ਅਤੇ ਸੰਬੰਧੀਆਂ ਨਾਲ ਜਿਨ੍ਹਾਂ ਨੂੰ ਬੰਦੀ ਬਣਾ ਲਿਆ ਗਿਆ ਸੀ, ਉਨ੍ਹਾਂ ਨੂੰ ਬੰਦੀ ਬਨਾਉਣ ਵਾਲਿਆਂ ਦੁਆਰਾ ਨਿਮਰਤਾ ਦਾ ਵਿਹਾਰ ਹੋਵੇਗਾ, ਅਤੇ ਉਹ ਇਸ ਧਰਤੀ ਤੇ ਵਾਪਸ ਆ ਜਾਣਗੇ। ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਅਤੇ ਕਿਰਪਾਲੂ ਹੈ। ਜੇਕਰ ਤੁਸੀਂ ਉਸ ਵੱਲ ਪਰਤ ਆਵੋਂਗੇ ਤਾਂ ਉਹ ਆਪਣਾ ਮੂੰਹ ਤੁਹਾਡੇ ਵੱਲੋਂ ਕਦੇ ਨਹੀਂ ਮੋੜੇਗਾ।” See the chapterਪਵਿੱਤਰ ਬਾਈਬਲ O.V. Bible (BSI)9 ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤ੍ਰ ਆਪਣੇ ਅਸੀਰ ਕਰਨ ਵਲਿਆਂ ਦੇ ਅੱਗੇ ਤਰਸ ਯੋਗ ਬਣਨਗੇ ਅਤੇ ਏਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਥੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤਰ ਆਪਣੇ ਗ਼ੁਲਾਮ ਕਰਨ ਵਾਲਿਆਂ ਦੇ ਅੱਗੇ ਤਰਸ ਜੋਗ ਬਣਨਗੇ ਅਤੇ ਇਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਡੇ ਤੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ See the chapter |