੨ ਇਤਿਹਾਸ 33:14 - ਪਵਿੱਤਰ ਬਾਈਬਲ14 ਇਸ ਘਟਨਾ ਉਪਰੰਤ ਮਨੱਸ਼ਹ ਨੇ ਦਾਊਦ ਦੇ ਸ਼ਹਿਰ ਬਾਹਰ ਵੱਲ ਇੱਕ ਕੰਧ ਬਣਵਾਈ। ਇਹ ਦੀਵਾਰ ਗੀਹੋਨ ਦੇ ਪੱਛਮ ਵੱਲ ਕਿਦਰੋਨ ਵਾਦੀ ਵਿੱਚੋਂ ਮੱਛੀ ਫ਼ਾਟਕ ਦੇ ਪ੍ਰਵੇਸ਼ ਦੁਆਰ ਅਤੇ ਓਫ਼ਲ ਪਹਾੜੀ ਦੇ ਦੁਆਲੇ ਨੂੰ ਘੇਰਦੀ ਸੀ। ਇਹ ਦੀਵਾਰ ਉਸ ਨੇ ਬੜੀ ਉੱਚੀ ਬਣਾਈ। ਫ਼ਿਰ ਉਸ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਅਫ਼ਸਰ ਚੁਣੇ। See the chapterਪਵਿੱਤਰ ਬਾਈਬਲ O.V. Bible (BSI)14 ਏਸ ਤੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛਲੀ ਫਾਟਕ ਦੇ ਲਾਂਘੇ ਤੀਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫੌਜੀ ਸਰਦਾਰ ਮੁਕੱਰਰ ਕੀਤੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਇਸ ਦੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛੀ ਫਾਟਕ ਦੇ ਲਾਂਘੇ ਤੱਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫ਼ਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫ਼ੌਜੀ ਸਰਦਾਰ ਨਿਯੁਕਤ ਕੀਤੇ See the chapter |