੨ ਇਤਿਹਾਸ 33:6 - ਪਵਿੱਤਰ ਬਾਈਬਲ6 ਉਸ ਨੇ ਬਨ-ਹਿੰਨੋਮ ਦੀ ਵਾਦੀ ਵਿੱਚ ਬਲੀ ਵਜੋਂ ਆਪਣੇ ਪੁੱਤਰਾਂ ਨੂੰ ਅੱਗ ਵਿੱਚ ਸਾੜਿਆ। ਉਹ ਕਾਲਾ ਜਾਦੂ (ਭਵਿੱਖ ਬਾਣੀ) ਕਰਦਾ ਸੀ ਅਤੇ ਉਨ੍ਹਾਂ ਲੋਕਾਂ ਦਾ ਸਾਥ ਰੱਖਦਾ ਸੀ ਜਿਹੜੇ ਭੂਤ-ਮ੍ਰਿਤ, ਜਾਦੂਗਰ ਅਤੇ ਜੋਤਸ਼ੀ ਸਨ। ਮਨੱਸ਼ਹ ਨੇ ਬਹੁਤ ਸਾਰੇ ਅਜਿਹੇ ਕੰਮ ਕੀਤੇ ਜੋ ਯਹੋਵਾਹ ਮੁਤਾਬਕ ਨਹੀਂ ਕੀਤੇ ਜਾਣੇ ਚਾਹੀਦੇ ਸਨ। ਇਸ ਕਰਕੇ ਯਹੋਵਾਹ ਮਨੱਸ਼ਹ ਤੇ ਬੜਾ ਕ੍ਰੋਧਵਾਨ ਸੀ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਉਸ ਨੇ ਬਨ-ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤ੍ਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫਾਲ ਪਾਉਂਦਾ ਅਰ ਟੂਣੇ ਟੋਟਕੇ ਅਤੇ ਜਾਦੂ ਕਰਦਾ, ਅਤੇ ਮਿੱਤਰ ਭੂਤ ਅਤੇ ਦੇਓਯਾਰਾਂ ਨਾਲ ਮੇਲ ਜੋਲ ਰੱਖਦਾ ਸੀ। ਉਹ ਅਜੇਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਰ ਉਹ ਦੇ ਕ੍ਰੋਧ ਨੂੰ ਭੜਕਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਅਤੇ ਜਾਦੂ ਕਰਦਾ, ਅਤੇ ਭੂਤ ਮਿੱਤਰਾਂ ਅਤੇ ਦਿਓ-ਯਾਰਾਂ ਨਾਲ ਮੇਲ-ਜੋਲ ਰੱਖਦਾ ਸੀ। ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ See the chapter |