੨ ਇਤਿਹਾਸ 34:21 - ਪਵਿੱਤਰ ਬਾਈਬਲ21 ਪਾਤਸ਼ਾਹ ਨੇ ਆਖਿਆ, “ਜਾਓ ਅਤੇ ਮੇਰੇ ਵੱਲੋਂ ਅਤੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ, ਇਸ ਪੋਥੀ ਦੀਆਂ ਗੱਲਾਂ ਦੇ ਬਾਰੇ, ਜੋ ਲੱਭੀ ਹੈ, ਯਹੋਵਾਹ ਤੋਂ ਪੁੱਛ ਗਿੱਛ ਕਰੋ ਕਿਉਂ ਕਿ ਯਹੋਵਾਹ ਦੀ ਭਾਰੀ ਕਰੋਪੀ ਸਾਡੇ ਉੱਪਰ ਹੋਈ ਹੈ ਕਿਉਂ ਜੋ ਸਾਡੇ ਵੱਡੇਰਿਆਂ ਨੇ ਯਹੋਵਾਹ ਦੇ ਬਚਨਾਂ ਦਾ ਪਾਲਨ ਨਹੀਂ ਕੀਤਾ। ਸਾਡੇ ਪੁਰਖਿਆਂ ਨੇ, ਜਿਵੇਂ ਇਸ ਪੋਥੀ ਵਿੱਚ ਹੁਕਮ ਸੀ ਕਰਨ ਦਾ ਉਵੇਂ ਨਹੀਂ ਕੀਤਾ।” See the chapterਪਵਿੱਤਰ ਬਾਈਬਲ O.V. Bible (BSI)21 ਤੁਸੀਂ ਜਾਓ ਅਰ ਮੇਰੀ ਵੱਲੋਂ ਅਰ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਏਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਡੋਹਲਿਆ ਗਿਆ ਹੈ ਏਸ ਲਈ ਭਈ ਸਾਡੇ ਪਿਉ ਦਾਦਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਏਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਤੁਸੀਂ ਜਾਓ ਅਤੇ ਮੇਰੀ ਵੱਲੋਂ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਸਾਡੇ ਪੁਰਖਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ See the chapter |