੨ ਇਤਿਹਾਸ 5:13 - ਪਵਿੱਤਰ ਬਾਈਬਲ13 ਜਦੋਂ ਉਨ੍ਹਾਂ ਨੇ ਯਹੋਵਾਹ ਦੀ ਉਸਤਤ ਗਾਈ ਅਤੇ ਉਸਦਾ ਧੰਨਵਾਦ ਕੀਤਾ, ਉਨ੍ਹਾਂ ਸਭ ਨੇ ਇੱਕੋ ਸੁਰ ਵਿੱਚ ਆਵਾਜ਼ ਕੀਤੀ ਅਤੇ ਉਹ ਆਪਣੇ ਸੰਗੀਤਕ ਸਾਜ਼ ਵਜਾਉਂਦੇ ਹੋਏ ਇੱਕੋ ਸੁਰ ਵਿੱਚ ਉੱਚੀ ਆਵਾਜ਼ ਵਿੱਚ ਗਾ ਰਹੇ ਸਨ। ਉਹ ਯਹੋਵਾਹ ਦੀ ਉਸਤਤ ਵਿੱਚ ਗੀਤ ਗਾ ਰਹੇ ਸਨ, “ਉਸਦੇ ਕਿਰਪਾਲਤਾ ਅਤੇ ਉਸ ਦੇ ਅਨਂਤ ਪਿਆਰ ਬਾਰੇ ਗਾ ਰਹੇ ਸਨ।” ਤਦ ਹੀ ਯਹੋਵਾਹ ਦਾ ਮੰਦਰ ਬੱਦਲ ਨਾਲ ਭਰ ਗਿਆ। See the chapterਪਵਿੱਤਰ ਬਾਈਬਲ O.V. Bible (BSI)13 ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਰ ਗਵੰਤਰੀ ਮਿਲ ਗਏ ਭਈ ਯਹੋਵਾਹ ਦੀ ਉਸਤਤ ਅਰ ਧੰਨਵਾਦ ਕਰਨ ਵਿੱਚ ਉਨ੍ਹਾਂ ਦਾ ਸੁਰ ਇੱਕੋ ਹੀ ਸੁਣਾਈ ਦੇਵੇ ਅਰ ਜਦ ਤੁਰ੍ਹੀਆਂ ਅਰ ਖੰਜਰੀਆਂ ਅਰ ਗਾਉਣ ਦਿਆਂ ਸਾਜ਼ਾ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਤੇ ਗਵੰਤਰੀ ਮਿਲ ਗਏ ਕਿ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਕਰਨ ਵਿੱਚ ਉਨ੍ਹਾਂ ਦੀ ਸੁਰ ਇੱਕੋ ਹੀ ਸੁਣਾਈ ਦੇਵੇ ਅਤੇ ਜਦ ਤੁਰ੍ਹੀਆਂ ਅਤੇ ਖੰਜ਼ਰੀਆਂ ਅਤੇ ਗਾਉਣ ਦਿਆਂ ਸਾਜ਼ਾਂ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ See the chapter |