੨ ਇਤਿਹਾਸ 9:1 - ਪਵਿੱਤਰ ਬਾਈਬਲ1 ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ ਤਾਂ ਉਹ ਯਰੂਸ਼ਲਮ ਵਿੱਚ ਉਸ ਨੂੰ ਬੁਝਾਰਤਾਂ ਨਾਲ ਪਰੱਖਣ ਲਈ ਆਈ। ਸ਼ਬਾ ਦੀ ਰਾਣੀ ਦੇ ਨਾਲ ਲੋਕਾਂ ਦਾ ਇੱਕ ਵੱਡਾ ਸਮੂਹ ਵੀ ਸੀ। ਉਹ ਊਠਾਂ ਉੱਪਰ ਢੇਰ ਸਾਰੇ ਮਸਾਲੇ, ਬੜੀ ਤਾਦਾਤ ਵਿੱਚ ਸੋਨਾ ਅਤੇ ਹੋਰ ਕੀਮਤੀ ਪੱਥਰ ਆਪਣੇ ਨਾਲ ਲੈ ਕੇ ਆਈ ਸੀ ਉਸ ਨੇ ਆਕੇ ਸੁਲੇਮਾਨ ਨਾਲ ਉਸ ਸਭ ਕਾਸੇ ਬਾਰੇ ਗੱਲ ਕੀਤੀ ਜੋ ਉਸ ਦੇ ਮਨ ਤੇ ਸਨ। See the chapterਪਵਿੱਤਰ ਬਾਈਬਲ O.V. Bible (BSI)1 ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਸੁਣੀ ਤਾਂ ਉਹ ਬੁਝਾਰਤਾਂ ਵਿੱਚ ਪਰਖਣ ਲਈ ਵੱਡੇ ਭਾਰੇ ਕਾਫਿਲੇ ਅਤੇ ਉਨ੍ਹਾਂ ਦੇ ਨਾਲ ਜਿਨ੍ਹਾਂ ਉੱਤੇ ਮਸਾਲਾ ਅਤੇ ਢੇਰ ਸਾਰਾ ਸੋਨਾ ਅਤੇ ਬਹੁ ਮੁੱਲੇ ਪੱਥਰ ਸਨ ਯਰੂਸ਼ਲਮ ਵਿੱਚ ਆਈ ਅਤੇ ਸੁਲੇਮਾਨ ਦੇ ਕੋਲ ਆਣ ਕੇ ਜੋ ਕੁਝ ਉਹ ਦੇ ਦਿਲ ਵਿੱਚ ਸੀ ਉਸ ਨਾਲ ਗੱਲ ਕੀਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਸੁਣੀ ਤਾਂ ਉਹ ਬੁਝਾਰਤਾਂ ਵਿੱਚ ਪਰਖਣ ਲਈ ਵੱਡੇ ਭਾਰੇ ਕਾਫ਼ਲੇ ਅਤੇ ਊਠਾਂ ਦੇ ਨਾਲ ਜਿਨ੍ਹਾਂ ਉੱਤੇ ਮਸਾਲਾ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਸਨ ਯਰੂਸ਼ਲਮ ਵਿੱਚ ਆਈ ਅਤੇ ਸੁਲੇਮਾਨ ਦੇ ਕੋਲ ਆਣ ਕੇ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ See the chapter |