2 ਕੁਰਿੰਥੀ 2:3 - ਪਵਿੱਤਰ ਬਾਈਬਲ3 ਮੈਂ ਕਿਸੇ ਕਾਰਣ ਹੀ ਤੁਹਾਨੂੰ ਖੱਤ ਲਿਖਿਆ ਸੀ; ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਉਨ੍ਹਾਂ ਲੋਕਾਂ ਵੱਲੋਂ ਉਦਾਸੀ ਨਾ ਮਿਲੇ ਜਿਨ੍ਹਾਂ ਤੋਂ ਮੈਨੂੰ ਖੁਸ਼ੀ ਮਿਲਣੀ ਚਾਹੀਦੀ ਹੈ। ਮੈਨੂੰ ਤੁਹਾਡੇ ਵਿੱਚ ਪੂਰਾ ਯਕੀਨ ਹੈ ਕਿ ਤੁਸੀਂ ਸਾਰੇ ਮਰੀ ਖੁਸ਼ੀ ਸਾਂਝੀ ਕਰੋਂਗੇ। See the chapterਪਵਿੱਤਰ ਬਾਈਬਲ O.V. Bible (BSI)3 ਅਤੇ ਮੈਂ ਇਹੋ ਗੱਲ ਲਿਖੀ ਸੀ ਭਈ ਕਿਤੇ ਮੈਂ ਆਣ ਕੇ ਉਨ੍ਹਾਂ ਵੱਲੋਂ ਦੁਖੀ ਨਾ ਹੋਵਾਂ ਜਿਨ੍ਹਾਂ ਵੱਲੋਂ ਮੈਨੂੰ ਅਨੰਦ ਹੋਣਾ ਚਾਹੀਦਾ ਹੈ ਕਿਉਂ ਜੋ ਤੁਸੀਂ ਸਭਨਾਂ ਉੱਤੇ ਮੈਨੂੰ ਭਰੋਸਾ ਹੈ ਭਈ ਮੇਰਾ ਅਨੰਦ ਤੁਸਾਂ ਸਭਨਾਂ ਦਾ ਅਨੰਦ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਮੈਂ ਇਹੋ ਗੱਲ ਲਿਖੀ ਸੀ ਜੋ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਆਣ ਕੇ ਉਨ੍ਹਾਂ ਵੱਲੋਂ ਦੁੱਖੀ ਹੋਵਾਂ ਜਿਨ੍ਹਾਂ ਵੱਲੋਂ ਮੈਨੂੰ ਅਨੰਦ ਹੋਣਾ ਚਾਹੀਦਾ ਹੈ ਕਿਉਂ ਜੋ ਮੈਨੂੰ ਤੁਹਾਡੇ ਸਭ ਤੇ ਭਰੋਸਾ ਹੈ ਕਿ ਮੇਰਾ ਅਨੰਦ ਤੁਹਾਡਾ ਸਭ ਦਾ ਅਨੰਦ ਹੈ। See the chapterਪਵਿੱਤਰ ਬਾਈਬਲ (Revised Common Language North American Edition)3 ਇਸੇ ਲਈ ਹੀ ਮੈਂ ਤੁਹਾਨੂੰ ਪੱਤਰ ਲਿਖਿਆ ਸੀ ਤਾਂ ਜੋ ਮੇਰੇ ਆਉਣ ਤੇ ਮੈਨੂੰ ਉਹਨਾਂ ਕੋਲੋਂ ਹੀ ਦੁਖੀ ਨਾ ਹੋਣਾ ਪਵੇ ਜਿਹਨਾਂ ਕੋਲੋਂ ਮੈਨੂੰ ਖ਼ੁਸ਼ੀ ਮਿਲਣ ਦੀ ਉਮੀਦ ਹੈ । ਮੇਰਾ ਇਹ ਪੱਕਾ ਭਰੋਸਾ ਹੈ ਕਿ ਤੁਸੀਂ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹੋ ਕਿ ਤੁਹਾਡੀ ਖ਼ੁਸ਼ੀ ਵਿੱਚ ਹੀ ਮੇਰੀ ਖ਼ੁਸ਼ੀ ਹੈ । See the chapterਪੰਜਾਬੀ ਮੌਜੂਦਾ ਤਰਜਮਾ3 ਮੈਂ ਇਹ ਪਿਛਲੇ ਪੱਤਰ ਵਿੱਚ ਵੀ ਲਿਖਿਆ ਜਿਵੇਂ ਮੈਂ ਕੀਤਾ ਸੀ, ਤਾਂ ਜੋ ਜਦੋਂ ਮੈਂ ਆਵਾਂ ਤਾਂ ਮੈਂ ਉਹਨਾਂ ਕੋਲੋਂ ਦੁਖੀ ਨਾ ਹੋਵਾਂ ਜਿਨ੍ਹਾਂ ਨੂੰ ਵੱਲੋਂ ਮੈਨੂੰ ਅਨੰਦ ਹੋਣਾ ਚਾਹੀਦਾ ਸੀ। ਮੈਨੂੰ ਤੁਹਾਡੇ ਸਾਰਿਆਂ ਤੇ ਵਿਸ਼ਵਾਸ ਸੀ, ਕਿ ਮੇਰਾ ਆਨੰਦ ਤੁਹਾਡਾ ਸਾਰਿਆ ਦਾ ਆਨੰਦ ਹੈ। See the chapterPunjabi Standard Bible3 ਅਤੇ ਮੈਂ ਇਹੋ ਗੱਲ ਲਿਖੀ ਵੀ ਸੀ ਕਿ ਕਿਤੇ ਅਜਿਹਾ ਨਾ ਹੋਵੇ ਜੋ ਮੈਂ ਆ ਕੇ ਉਨ੍ਹਾਂ ਤੋਂ ਦੁਖੀ ਹੋਵਾਂ ਜਿਨ੍ਹਾਂ ਤੋਂ ਮੈਨੂੰ ਅਨੰਦ ਮਿਲਣਾ ਚਾਹੀਦਾ ਹੈ। ਮੈਨੂੰ ਤੁਹਾਡੇ ਸਭਨਾਂ 'ਤੇ ਇਸ ਗੱਲ ਦਾ ਭਰੋਸਾ ਹੈ ਕਿ ਮੇਰਾ ਅਨੰਦ ਤੁਹਾਡੇ ਸਭਨਾਂ ਦਾ ਵੀ ਅਨੰਦ ਹੈ। See the chapter |