2 ਕੁਰਿੰਥੀ 3:14 - ਪਵਿੱਤਰ ਬਾਈਬਲ14 ਪਰ ਉਨ੍ਹਾਂ ਦੇ ਮਨਾਂ ਨੂੰ ਤਾਲੇ ਲੱਗੇ ਹੋਏ ਸਨ। ਉਹ ਸਮਝ ਨਹੀਂ ਸੱਕੇ ਸੀ। ਅੱਜ ਦੇ ਦਿਨ ਤੱਕ ਵੀ, ਜਦੋਂ ਪੁਰਾਣਾ ਕਰਾਰ ਪੜ੍ਹਿਆ ਜਾਂਦਾ ਹੈ ਤਾਂ ਉਹੀ ਪਰਦਾ ਉਨ੍ਹਾਂ ਦੇ ਅਰੱਥਾਂ ਨੂੰ ਢੱਕ ਲੈਂਦਾ ਹੈ। ਇਹ ਪਰਦਾ ਨਹੀਂ ਹਟਾਇਆ ਗਿਆ। ਇਹ ਤਾਂ ਕੇਵਲ ਮਸੀਹ ਦੇ ਰਾਹੀਂ ਹੀ ਹਟਾਇਆ ਗਿਆ ਹੈ। See the chapterਪਵਿੱਤਰ ਬਾਈਬਲ O.V. Bible (BSI)14 ਪਰ ਓਹਨਾਂ ਦੀ ਬੁੱਧ ਮੋਟੀ ਹੋ ਗਈ ਕਿਉਂ ਜੋ ਅੱਜ ਤੋੜੀ ਪੁਰਾਣੇ ਨੇਮ ਦੇ ਪੜਨ ਵਿੱਚ ਉਹੋ ਪੜਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਅਲੋਪ ਹੋ ਜਾਂਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)14 ਅਸਲ ਵਿੱਚ ਉਹਨਾਂ ਦੇ ਮਨਾਂ ਦੀਆਂ ਅੱਖਾਂ ਉੱਤੇ ਪਰਦਾ ਪਿਆ ਹੋਇਆ ਸੀ ਸਗੋਂ ਅੱਜ ਵੀ ਜਦੋਂ ਉਸ ਪੁਰਾਣੇ ਨੇਮ ਨੂੰ ਪੜ੍ਹਿਆ ਜਾਂਦਾ ਹੈ ਤਾਂ ਉਹਨਾਂ ਦੀਆਂ ਅੱਖਾਂ ਉੱਤੋਂ ਉਹ ਪਰਦਾ ਕੇਵਲ ਮਸੀਹ ਵਿੱਚ ਹਟਾਇਆ ਜਾਂਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ14 ਪਰ ਇਸਰਾਏਲੀਆਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਹਨਾਂ ਦੇ ਦਿਲਾਂ ਤੇ ਉਹੀ ਪਰਦਾ ਰਹਿੰਦਾ ਹੈ। ਅਤੇ ਚੁੱਕਿਆ ਨਹੀਂ ਜਾਂਦਾ, ਕਿਉਂਕਿ ਉਹ ਪੜਦਾ ਸਿਰਫ ਮਸੀਹ ਵਿੱਚ ਹੀ ਹਟਾਇਆ ਜਾਂਦਾ ਹੈ। See the chapterPunjabi Standard Bible14 ਪਰ ਉਨ੍ਹਾਂ ਦੇ ਮਨ ਕਠੋਰ ਕੀਤੇ ਗਏ ਸਨ, ਕਿਉਂਕਿ ਪੁਰਾਣਾ ਨੇਮ ਪੜ੍ਹਦਿਆਂ ਅੱਜ ਤੱਕ ਉਨ੍ਹਾਂ ਦੇ ਮਨਾਂ 'ਤੇ ਉਹੀ ਪਰਦਾ ਪਿਆ ਰਹਿੰਦਾ ਹੈ; ਇਹ ਹਟਾਇਆ ਨਹੀਂ ਜਾਂਦਾ, ਕਿਉਂਕਿ ਇਹ ਮਸੀਹ ਵਿੱਚ ਹੀ ਹਟਾਇਆ ਜਾਂਦਾ ਹੈ। See the chapter |