੨ ਪਤਰਸ 3:16 - ਪਵਿੱਤਰ ਬਾਈਬਲ16 ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹੜੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁੱਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਆਪ ਨੂੰ ਤਬਾਹ ਕਰ ਰਹੇ ਹਨ। See the chapterਪਵਿੱਤਰ ਬਾਈਬਲ O.V. Bible (BSI)16 ਜਿਵੇਂ ਓਨ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ ਜਿਨ੍ਹਾਂ ਨੂੰ ਕਚਘਰੜ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ ਜਿਵੇਂ ਓਹ ਹੋਰਨਾਂ ਲਿਖਤਾਂ ਨੂੰ ਭੀ ਕਰਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ। See the chapterਪਵਿੱਤਰ ਬਾਈਬਲ (Revised Common Language North American Edition)16 ਇਸ ਵਿਸ਼ੇ ਵਿੱਚ ਉਸ ਨੇ ਆਪਣੇ ਸਾਰੇ ਪੱਤਰਾਂ ਦੇ ਵਿੱਚ ਲਿਖਿਆ ਹੈ । ਉਸ ਦੇ ਪੱਤਰਾਂ ਵਿੱਚ ਕੁਝ ਔਖੀਆਂ ਗੱਲਾਂ ਹਨ ਜਿਹੜੀਆਂ ਅਗਿਆਨੀ ਅਤੇ ਡਾਵਾਂਡੋਲ ਲੋਕ ਪਵਿੱਤਰ-ਗ੍ਰੰਥ ਦੀਆਂ ਹੋਰ ਲਿਖਤਾਂ ਦੇ ਵਾਂਗ ਵਿਗਾੜਦੇ ਹਨ ਜਿਸ ਦੇ ਦੁਆਰਾ ਉਹ ਆਪਣਾ ਨਾਸ਼ ਕਰਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ16 ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜ ਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਸ਼ਾਸਤਰਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ। See the chapterPunjabi Standard Bible16 ਉਸ ਨੇ ਵੀ ਆਪਣੀਆਂ ਸਭ ਪੱਤ੍ਰੀਆਂ ਵਿੱਚ ਇਨ੍ਹਾਂ ਗੱਲਾਂ ਦੇ ਵਿਖੇ ਚਰਚਾ ਕੀਤੀ ਹੈ ਜਿਨ੍ਹਾਂ ਵਿੱਚੋਂ ਕੁਝ ਗੱਲਾਂ ਨੂੰ ਸਮਝਣਾ ਔਖਾ ਹੈ ਅਤੇ ਅਗਿਆਨੀ ਅਤੇ ਅਸਥਿਰ ਲੋਕ ਇਨ੍ਹਾਂ ਗੱਲਾਂ ਨੂੰ ਤੋੜਦੇ-ਮਰੋੜਦੇ ਹਨ ਜਿਵੇਂ ਉਹ ਆਪਣੇ ਨਾਸ ਲਈ ਲਿਖਤਾਂ ਦੀਆਂ ਬਾਕੀ ਗੱਲਾਂ ਨਾਲ ਕਰਦੇ ਹਨ। See the chapter |