੨ ਪਤਰਸ 3:9 - ਪਵਿੱਤਰ ਬਾਈਬਲ9 ਪ੍ਰਭੂ ਉਹ ਗੱਲ ਕਰਨ ਵਿੱਚ ਢਿੱਲ ਨਹੀਂ ਲਾ ਰਿਹਾ ਜਿਸ ਬਾਰੇ ਉਸ ਨੇ ਵਾਅਦਾ ਕੀਤਾ ਹੈ, ਜਿਵੇਂ ਕੁਝ ਲੋਕ ਸਮਝਦੇ ਹਨ। ਪਰ ਪਰਮੇਸ਼ੁਰ ਤੁਹਾਡੇ ਨਾਲ ਸਬਰ ਤੋਂ ਕੰਮ ਲੈ ਰਿਹਾ ਹੈ। ਪਰਮੇਸ਼ੁਰ ਨਹੀਂ ਚਾਹੁੰਦਾ ਕਿ ਕੋਈ ਵੀ ਵਿਅਕਤੀ ਤਬਾਹ ਹੋ ਜਾਵੇ। ਉਹ ਚਾਹੁੰਦਾ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਬਦਲ ਦੇਵੇ ਅਤੇ ਪਾਪ ਕਰਨਾ ਛੱਡ ਦੇਵੇ। See the chapterਪਵਿੱਤਰ ਬਾਈਬਲ O.V. Bible (BSI)9 ਪ੍ਰਭੁ ਆਪਣੇ ਵਾਇਦੇ ਦਾ ਮੱਠਾ ਨਹੀਂ ਜਿਵੇਂ ਕਿੰਨੇ ਹੀ ਮੱਠੇ ਦਾ ਭਰਮ ਕਰਦੇ ਹਨ ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਭਈ ਕਿਸੇ ਦਾ ਨਾਸ ਹੋਵੇ ਸਗੋਂ ਸੱਭੇ ਤੋਬਾ ਵੱਲ ਮੁੜਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ। See the chapterਪਵਿੱਤਰ ਬਾਈਬਲ (Revised Common Language North American Edition)9 ਪ੍ਰਭੂ ਆਪਣੇ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਨ ਦੇ ਲਈ ਦੇਰ ਨਹੀਂ ਕਰ ਰਹੇ, ਜਿਸ ਤਰ੍ਹਾਂ ਕੁਝ ਲੋਕ ਸੋਚਦੇ ਹਨ ਸਗੋਂ ਉਹ ਤੁਹਾਡੇ ਨਾਲ ਧੀਰਜਵਾਨ ਹਨ, ਉਹ ਨਹੀਂ ਚਾਹੁੰਦੇ ਕਿ ਕੋਈ ਨਾਸ਼ ਹੋਵੇ ਸਗੋਂ ਉਹ ਚਾਹੁੰਦੇ ਹਨ ਕਿ ਸਾਰੇ ਆਪਣੇ ਪਾਪਾਂ ਤੋਂ ਤੋਬਾ ਕਰਨ । See the chapterਪੰਜਾਬੀ ਮੌਜੂਦਾ ਤਰਜਮਾ9 ਪ੍ਰਭੂ ਆਪਣੇ ਵਾਅਦੇ ਨੂੰ ਨਿਭਾਉਣ ਵਿੱਚ ਹੌਲੀ ਨਹੀਂ ਹੈ, ਜਿਵੇਂ ਕਿ ਕੁਝ ਲੋਕ ਉਸ ਦੇ ਹੌਲੀ ਹੋਣ ਦਾ ਭਰਮ ਕਰਦੇ ਹਨ। ਇਸ ਦੀ ਬਜਾਏ ਉਹ ਤੁਹਾਡੇ ਨਾਲ ਧੀਰਜ ਰੱਖਦਾ ਹੈ, ਨਹੀਂ ਚਾਹੁੰਦਾ ਕਿ ਕਿਸੇ ਦਾ ਨਾਸ਼ ਹੋਵੇ, ਪਰ ਹਰ ਕੋਈ ਤੋਬਾ ਕਰੇ। See the chapterPunjabi Standard Bible9 ਪ੍ਰਭੂ ਆਪਣੇ ਵਾਇਦੇ ਵਿੱਚ ਢਿੱਲਾ ਨਹੀਂ ਹੈ ਜਿਵੇਂ ਕੁਝ ਲੋਕ ਸਮਝਦੇ ਹਨ, ਪਰ ਉਹ ਤੁਹਾਡੇ ਪ੍ਰਤੀ ਧੀਰਜ ਰੱਖਦਾ ਹੈ ਅਤੇ ਨਹੀਂ ਚਾਹੁੰਦਾ ਕਿ ਕੋਈ ਵੀ ਨਾਸ ਹੋਵੇ, ਸਗੋਂ ਸਭ ਤੋਬਾ ਕਰਨ। See the chapter |