੨ ਸਮੂਏਲ 24:13 - ਪਵਿੱਤਰ ਬਾਈਬਲ13 ਗਾਦ ਦਾਊਦ ਕੋਲ ਗਿਆ ਅਤੇ ਜਾਕੇ ਉਸ ਨੂੰ ਕਿਹਾ, “ਇਨ੍ਹਾਂ ਤਿੰਨਾਂ ਵਸਤਾਂ ਵਿੱਚੋਂ ਇੱਕ ਨੂੰ ਚੁਣ ਲੈ: ਇੱਕ ਤਾਂ ਕੀ ਤੂੰ ਚਾਹੁੰਦਾ ਹੈਂ ਕਿ ਤੇਰੇ ਦੇਸ਼ ਵਿੱਚ ਤੇਰੇ ਉੱਤੇ ਸੱਤਾਂ ਸਾਲਾਂ ਦਾ ਅੰਨ ਦਾ ਕਾਲ ਪਵੇ। ਜਾਂ ਤਿੰਨਾਂ ਮਹੀਨਿਆਂ ਤੀਕ ਤੂੰ ਆਪਣੇ ਵੈਰੀਆਂ ਤੋਂ ਭੱਜਦਾ ਫ਼ਿਰੇਂ ਤੇ ਉਹ ਤੇਰੇ ਮਗਰ ਪਏ ਰਹਿਣ। ਜਾਂ ਤੇਰੇ ਦੇਸ਼ ਵਿੱਚ ਤਿੰਨਾਂ ਦਿਨਾਂ ਲਈ ਮਹਾਮਾਰੀ ਪਵੇ। ਹੁਣ ਇਸ ਬਾਰੇ ਸੋਚ ਅਤੇ ਇਨ੍ਹਾਂ ਤਿੰਨਾਂ ਵਿੱਚੋਂ ਇੱਕ ਨੂੰ ਚੁਣ ਲੈ ਅਤੇ ਮੈਂ ਯਹੋਵਾਹ ਨੂੰ ਜਾਕੇ ਤੇਰੀ ਮਰਜ਼ੀ ਬਾਰੇ ਦੱਸ ਦੇਵਾਂਗਾ। ਯਹੋਵਾਹ ਨੇ ਇਸੇ ਵਾਸਤੇ ਮੈਨੂੰ ਤੇਰੇ ਕੋਲ ਭੇਜਿਆ ਹੈ।” See the chapterਪਵਿੱਤਰ ਬਾਈਬਲ O.V. Bible (BSI)13 ਸੋ ਗਾਦ ਨੇ ਦਾਊਦ ਕੋਲ ਆਕੇ ਦੱਸਿਆ ਅਰ ਉਹ ਨੂੰ ਪੁਛਿਆ ਭਈ ਤੂੰ ਕੀ ਚਾਹੁੰਦਾ ਹੈ ਜੋ ਤੇਰੇ ਦੇਸ ਵਿੱਚ ਤੇਰੇ ਉੱਤੇ ਸੱਤਾਂ ਵਰਿਹਾਂ ਦਾ ਅੰਨਕਾਲ ਪਵੇ ਯਾ ਤਿੰਨਾਂ ਮਹੀਨਿਆਂ ਤੋੜੀ ਤੂੰ ਆਪਣੇ ਵੈਰੀਆਂ ਦੇ ਅੱਗੋਂ ਭੱਜੇਂ ਅਤੇ ਓਹ ਤੇਰੇ ਮਗਰ ਲੱਗਣ ਯਾ ਤੇਰੇ ਦੇਸ ਵਿੱਚ ਤਿੰਨਾਂ ਦਿਨਾਂ ਤੋੜੀ ਮਰੀ ਪਵੇ? ਹੁਣ ਸਲਾਹ ਕਰ ਅਤੇ ਠਹਿਰਾ ਦੇਹ ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਘੱਲਿਆ ਹੈ ਕੀ ਉੱਤਰ ਦੇਵਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਸੋ ਗਾਦ ਨੇ ਦਾਊਦ ਕੋਲ ਆ ਕੇ ਦੱਸਿਆ ਅਤੇ ਉਹ ਨੂੰ ਪੁੱਛਿਆ ਕਿ ਤੂੰ ਕਿ ਚਾਹੁੰਦਾ ਹੈ ਜੋ ਤੇਰੇ ਦੇਸ਼ ਵਿੱਚ ਤੇਰੇ ਉੱਤੇ ਸੱਤਾਂ ਸਾਲਾਂ ਦਾ ਕਾਲ ਪਵੇ ਜਾਂ ਤਿੰਨ ਮਹੀਨਿਆਂ ਤੱਕ ਤੂੰ ਆਪਣੇ ਵੈਰੀਆਂ ਅੱਗਿਓਂ ਭੱਜੇਂ ਅਤੇ ਉਹ ਤੇਰੇ ਪਿੱਛੇ ਲੱਗਣ ਜਾਂ ਤੇਰੇ ਦੇਸ਼ ਵਿੱਚ ਤਿੰਨ ਦਿਨਾਂ ਤੱਕ ਮਹਾਂ ਮਰੀ ਪਵੇ? ਹੁਣ ਸਲਾਹ ਕਰ ਅਤੇ ਠਹਿਰਾ ਲੈ ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ। See the chapter |