੨ ਸਮੂਏਲ 24:17 - ਪਵਿੱਤਰ ਬਾਈਬਲ17 ਜਦੋਂ ਦਾਊਦ ਨੇ ਲੋਕਾਂ ਨੂੰ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਦਾਊਦ ਨੇ ਯਹੋਵਾਹ ਨੂੰ ਕਿਹਾ, “ਮੈਂ ਪਾਪੀ, ਮੈਂ ਭੁੱਲ ਕੀਤੀ! ਇਨ੍ਹਾਂ ਲੋਕਾਂ ਨੇ ਤਾਂ ਸਿਰਫ਼ ਉਹੀ ਕੀਤਾ ਜੋ ਮੈਂ ਇਨ੍ਹਾਂ ਨੂੰ ਹੁਕਮ ਕੀਤਾ, ਉਹ ਤਾਂ ਇੱਜੜਾਂ ਵਾਂਗ ਸਿਰਫ਼ ਮੇਰੇ ਪਿੱਛੇ ਲੱਗੇ, ਅਤੇ ਮੇਰਾ ਆਖਾ ਮੰਨਿਆ। ਇਨ੍ਹਾਂ ਦਾ ਕੋਈ ਕਸੂਰ ਨਹੀਂ ਸੀ ਇਸ ਲਈ ਕਿਰਪਾ ਕਰਕੇ ਤੁਸੀਂ ਜੋ ਵੀ ਸਜ਼ਾ ਦੇਣੀ ਹੈ ਉਹ ਇਨ੍ਹਾਂ ਮਾਸੂਮ ਲੋਕਾਂ ਨੂੰ ਨਹੀਂ ਸਗੋਂ ਮੈਨੂੰ ਦੇਵੋ ਜਾਂ ਮੇਰੇ ਪਿਤਾ ਦੇ ਘਰਾਣੇ ਨੂੰ।” See the chapterਪਵਿੱਤਰ ਬਾਈਬਲ O.V. Bible (BSI)17 ਅਤੇ ਜਾਂ ਦਾਊਦ ਨੇ ਉਸ ਲੋਕਾਂ ਦੇ ਮਾਰਨ ਵਾਲੇ ਦੂਤ ਨੂੰ ਡਿੱਠਾ ਤਾਂ ਯਹੋਵਾਹ ਨੇ ਆਖਿਆ, ਵੇਖ, ਪਾਪ ਤਾਂ ਮੈਂ ਕੀਤਾ ਅਤੇ ਬੁਰਿਆਈ ਵੀ ਮੇਰੇ ਕੋਲੋਂ ਹੋਈ ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼? ਸੋ ਮੇਰੇ ਉੱਤੇ ਅਤੇ ਮੇਰੇ ਪਿਉ ਦੇ ਘਰਾਣੇ ਉੱਤੇ ਆਪਣਾ ਹੱਥ ਚਲਾ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਜਦ ਦਾਊਦ ਨੇ ਉਸ ਲੋਕਾਂ ਦੇ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਯਹੋਵਾਹ ਨੂੰ ਆਖਿਆ, ਵੇਖ, ਪਾਪ ਤਾਂ ਮੈਂ ਕੀਤਾ ਅਤੇ ਬੁਰਿਆਈ ਵੀ ਮੇਰੇ ਕੋਲੋਂ ਹੋਈ ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼? ਸੋ ਮੇਰੇ ਪਿਤਾ ਦੇ ਘਰਾਣੇ ਉੱਤੇ ਆਪਣਾ ਹੱਥ ਚਲਾ! See the chapter |