2 ਤਿਮੋਥਿ 2:19 - ਪਵਿੱਤਰ ਬਾਈਬਲ19 ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ: “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹੜੇ ਉਸ ਨਾਲ ਸੰਬੰਧਿਤ ਹਨ।” ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ: “ਹਰ ਕੋਈ ਜਿਹੜਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।” See the chapterਪਵਿੱਤਰ ਬਾਈਬਲ O.V. Bible (BSI)19 ਤਾਂ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੁ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਭਈ ਹਰੇਕ ਜਿਹੜਾ ਪ੍ਰਭੁ ਦਾ ਨਾਮ ਲੈਂਦਾ ਹੈ, ਕੁਧਰਮ ਤੋਂ ਅੱਡ ਰਹੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ। See the chapterਪਵਿੱਤਰ ਬਾਈਬਲ (Revised Common Language North American Edition)19 ਪਰ ਪਰਮੇਸ਼ਰ ਨੇ ਜਿਹੜੀ ਨੀਂਹ ਰੱਖੀ ਹੈ ਉਹ ਅਟੱਲ ਹੈ । ਇਸ ਦੇ ਉੱਤੇ ਇਹ ਸ਼ਬਦ ਉੱਕਰੇ ਹੋਏ ਹਨ, “ਪ੍ਰਭੂ ਆਪਣਿਆਂ ਨੂੰ ਜਾਣਦੇ ਹਨ,” ਅਤੇ “ਜਿਹੜਾ ਕੋਈ ਪ੍ਰਭੂ ਦਾ ਨਾਮ ਲੈਂਦਾ ਹੈ ਉਹ ਬੁਰਾਈ ਵੱਲੋਂ ਆਪਣਾ ਮੂੰਹ ਮੋੜੇ ।” See the chapterਪੰਜਾਬੀ ਮੌਜੂਦਾ ਤਰਜਮਾ19 ਫਿਰ ਵੀ, ਪਰਮੇਸ਼ਵਰ ਦੀ ਰੱਖੀ ਹੋਈ ਪੱਕੀ ਨੀਂਹ ਅੱਟਲ ਰਹਿੰਦੀ ਹੈ ਜਿਹਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਕਿ, “ਪਰਮੇਸ਼ਵਰ ਉਹਨਾਂ ਨੂੰ ਜਾਣਦਾ ਹੈ ਜੋ ਉਸ ਦੇ ਹਨ,” ਅਤੇ, “ਹਰੇਕ ਜਿਹੜਾ ਪਰਮੇਸ਼ਵਰ ਦੇ ਨਾਮ ਨੂੰ ਮੰਨਦਾ ਹੈ, ਬੁਰਾਈ ਤੋਂ ਦੂਰ ਹੋਣਾ ਚਾਹੀਦਾ ਹੈ।” See the chapterPunjabi Standard Bible19 ਪਰ ਪਰਮੇਸ਼ਰ ਦੀ ਪੱਕੀ ਨੀਂਹ ਕਾਇਮ ਰਹਿੰਦੀ ਹੈ ਜਿਸ ਉੱਤੇ ਇਹ ਮੋਹਰ ਲੱਗੀ ਹੈ: “ਪ੍ਰਭੂ ਆਪਣੇ ਲੋਕਾਂ ਨੂੰ ਜਾਣਦਾ ਹੈ,” ਅਤੇ “ਜੋ ਕੋਈ ਪ੍ਰਭੂ ਦਾ ਨਾਮ ਲੈਂਦਾ ਹੈ ਉਹ ਕੁਧਰਮ ਤੋਂ ਦੂਰ ਰਹੇ।” See the chapter |