Online Bible

- Advertisements -




ਰਸੂਲਾਂ 5:15 - ਪਵਿੱਤਰ ਬਾਈਬਲ

15 ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉੱਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਐਥੋਂ ਤੋੜੀ ਜੋ ਲੋਕਾਂ ਨੇ ਰੋਗੀਆਂ ਨੂੰ ਵੀ ਬਾਹਰ ਚੌਂਕਾ ਵਿੱਚ ਲਿਆਂਦਾ ਅਤੇ ਉਨ੍ਹਾਂ ਨੂੰ ਖਟੋਲਿਆਂ ਅਤੇ ਮੰਜੀਆਂ ਉੱਤੇ ਪਾਇਆਂ ਇਸ ਲਈ ਕਿ ਜਦ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਇੱਥੋਂ ਤੱਕ ਕਿ ਲੋਕ ਰੋਗੀਆਂ ਨੂੰ ਮੰਜੀਆਂ ਅਤੇ ਚਟਾਈਆਂ ਉੱਤੇ ਬਾਹਰ ਗਲੀਆਂ ਵਿੱਚ ਲੰਮੇ ਪਾ ਦਿੰਦੇ ਸਨ ਕਿ ਜਦੋਂ ਪਤਰਸ ਲੰਘੇ ਤਾਂ ਉਸ ਦਾ ਪਰਛਾਵਾਂ ਹੀ ਉਹਨਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਮੰਜੀਆਂ ਅਤੇ ਚਟਾਈਆਂ ਉੱਤੇ ਪਾ ਕੇ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਸਨ, ਇਸ ਲਈ ਕਿ ਜਦੋਂ ਪਤਰਸ ਉਨ੍ਹਾਂ ਰੋਗੀਆਂ ਕੋਲੋ ਗੁਜਰੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।

See the chapter Copy

Punjabi Standard Bible

15 ਇੱਥੋਂ ਤੱਕ ਕਿ ਲੋਕ ਬਿਮਾਰਾਂ ਨੂੰ ਲਿਆ-ਲਿਆ ਕੇ ਚੌਂਕਾਂ ਵਿੱਚ ਮੰਜੀਆਂ ਅਤੇ ਬਿਸਤਰਿਆਂ ਉੱਤੇ ਲਿਟਾ ਦਿੰਦੇ ਸਨ ਤਾਂਕਿ ਜਦੋਂ ਪਤਰਸ ਆਵੇ ਤਾਂ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।

See the chapter Copy




ਰਸੂਲਾਂ 5:15

Follow us:

Advertisements


Advertisements