ਦਾਨੀਏਲ 2:2 - ਪਵਿੱਤਰ ਬਾਈਬਲ2 ਇਸ ਲਈ ਰਾਜੇ ਨੇ ਆਪਣੇ ਸਿਆਣੇ ਬੰਦਿਆਂ ਨੂੰ ਆਪਣੇ ਪਾਸ ਬੁਲਾਇਆ। ਉਨ੍ਹਾਂ ਸਿਆਣੇ ਬੰਦਿਆਂ ਨੇ ਜਾਦੂ ਟੂਣੇ ਕੀਤੇ ਅਤੇ ਤਾਰਿਆਂ ਦਾ ਹਿਸਾਬ ਲਾਇਆ। ਉਨ੍ਹਾਂ ਨੇ ਅਜਿਹਾ ਸੁਪਨਿਆਂ ਦੀ ਵਿਆਖਿਆ ਕਰਨ ਦੀ ਕੋਸ਼ਿਸ਼ ਲਈ ਅਤੇ ਇਹ ਜਾਨਣ ਲਈ ਕੀਤਾ ਕਿ ਭਵਿੱਖ ਵਿੱਚ ਕੀ ਵਾਪਰੇਗਾ। ਰਾਜਾ ਚਾਹੁੰਦਾ ਸੀ ਕਿ ਉਹ ਬੰਦੇ ਉਸ ਨੂੰ ਇਹ ਦੱਸਣ ਕਿ ਉਸ ਨੂੰ ਕੀ ਸੁਪਨਾ ਆਇਆ ਸੀ। ਇਸ ਲਈ ਉਹ ਆਏ ਅਤੇ ਰਾਜੇ ਦੇ ਸਨਮੁੱਖ ਖੜ੍ਹੇ ਹੋ ਗਏ। See the chapterਪਵਿੱਤਰ ਬਾਈਬਲ O.V. Bible (BSI)2 ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਭਈ ਓਹ ਰਾਜੇ ਦਾ ਸੁਫ਼ਨਾ ਉਹ ਨੂੰ ਦੱਸਣ, ਸੋ ਓਹ ਆਏ ਅਤੇ ਰਾਜੇ ਦੇ ਦਰਬਾਰ ਖੜੇ ਹੋਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਜੋ ਉਹ ਰਾਜੇ ਦਾ ਸੁਫ਼ਨਾ ਉਹ ਨੂੰ ਦੱਸਣ, ਇਸ ਲਈ ਉਹ ਆਏ ਅਤੇ ਰਾਜੇ ਦੇ ਦਰਬਾਰ ਪੇਸ਼ ਹੋਏ। See the chapter |