ਦਾਨੀਏਲ 2:24 - ਪਵਿੱਤਰ ਬਾਈਬਲ24 ਫ਼ੇਰ ਦਾਨੀਏਲ ਅਰਯੋਕ ਪਾਸ ਗਿਆ। ਰਾਜੇ ਨਬੂਕਦਨੱਸਰ ਨੇ ਅਰਯੋਕ ਦੀ ਚੋਣ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰਨ ਲਈ ਕੀਤੀ ਸੀ। ਦਾਨੀਏਲ ਨੇ ਅਰਯੋਕ ਨੂੰ ਆਖਿਆ, “ਬਾਬਲ ਦੇ ਸਿਆਣੇ ਬੰਦਿਆਂ ਨੂੰ ਨਾ ਮਾਰੋ। ਮੈਨੂੰ ਰਾਜੇ ਪਾਸ ਲੈ ਚੱਲੋ। ਮੈਂ ਉਸ ਨੂੰ ਦੱਸਾਂਗਾ ਕਿ ਉਸਦਾ ਸੁਪਨਾ ਕੀ ਹੈ ਅਤੇ ਉਸਦਾ ਕੀ ਅਰਬ ਹੈ।” See the chapterਪਵਿੱਤਰ ਬਾਈਬਲ O.V. Bible (BSI)24 ਸੋ ਦਾਨੀਏਲ ਅਰਯੋਕ ਕੋਲ ਗਿਆ ਜਿਹ ਨੂੰ ਰਾਜੇ ਨੇ ਬਾਬਲ ਦੇ ਗਿਆਨੀਆਂ ਦੇ ਨਾਸ ਕਰਨ ਲਈ ਥਾਪਿਆ ਸੀ ਅਤੇ ਉਹ ਨੂੰ ਇਉਂ ਬੋਲਿਆ ਕਿ ਬਾਬਲ ਦੇ ਗਿਆਨੀਆਂ ਨੂੰ ਨਾਸ ਨਾ ਕਰੀਂ। ਮੈਨੂੰ ਰਾਜੇ ਦੇ ਦਰਬਾਰ ਲੈ ਚੱਲ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤਦ ਦਾਨੀਏਲ ਅਰਯੋਕ ਕੋਲ ਗਿਆ ਜਿਸ ਨੂੰ ਰਾਜੇ ਨੇ ਬਾਬਲ ਦੇ ਵਿਦਵਾਨਾਂ ਦੇ ਨਾਸ ਕਰਨ ਲਈ ਠਹਿਰਾਇਆ ਸੀ ਅਤੇ ਉਹ ਨੂੰ ਇਉਂ ਬੋਲਿਆ ਕਿ ਬਾਬਲ ਦੇ ਵਿਦਵਾਨਾਂ ਨੂੰ ਨਾਸ ਨਾ ਕਰੀਂ। ਮੈਨੂੰ ਰਾਜੇ ਦੇ ਦਰਬਾਰ ਲੈ ਚੱਲ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ। See the chapter |