Online Bible

- Advertisements -




ਦਾਨੀਏਲ 2:44 - ਪਵਿੱਤਰ ਬਾਈਬਲ

44 “ਚੌਬੇ ਰਾਜ ਦੇ ਰਾਜਿਆਂ ਸਮੇਂ, ਅਕਾਸ਼ ਦਾ ਪਰਮੇਸ਼ੁਰ ਇੱਕ ਹੋਰ ਰਾਜ ਸਥਾਪਿਤ ਕਰੇਗਾ। ਇਹ ਰਾਜ ਸਦੀਵੀ ਹੋਵੇਗਾ! ਇਹ ਕਦੇ ਵੀ ਤਬਾਹ ਨਹੀਂ ਹੋਵੇਗਾ! ਅਤੇ ਇਹ ਰਾਜ ਅਜਿਹਾ ਹੋਵੇਗਾ ਜਿਹੜਾ ਕਿਸੇ ਹੋਰ ਲੋਕਾਂ ਦੇ ਸਮੂਹ ਦੇ ਹੱਥਾਂ ਵਿੱਚ ਨਹੀਂ ਜਾ ਸੱਕਦਾ। ਇਹ ਰਾਜ, ਹੋਰ ਦੁਜੇ ਰਾਜਾਂ ਨੂੰ ਕੁਚਲ ਦੇਵੇਗਾ। ਇਹ ਉਨ੍ਹਾਂ ਰਾਜਾਂ ਦਾ ਅੰਤ ਕਰ ਦੇਵੇਗਾ। ਪਰ ਉਹ ਰਾਜ ਖੁਦ ਸਦਾ ਰਹੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

44 ਉਨ੍ਹਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੀਕ ਨੇਸਤ ਨਾ ਹੋਵੇਗਾ ਅਤੇ ਉਹ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਏਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ ਚੂਰ ਕਰ ਕੇ ਸਤਿਆ ਨਾਸ ਕਰੇਗਾ ਪਰ ਆਪ ਸਦਾ ਤਾਈਂ ਖੜਾ ਰਹੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

44 ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ।

See the chapter Copy




ਦਾਨੀਏਲ 2:44

Follow us:

Advertisements


Advertisements