ਦਾਨੀਏਲ 3:28 - ਪਵਿੱਤਰ ਬਾਈਬਲ28 ਫ਼ੇਰ ਨਬੂਕਦਨੱਸਰ ਨੇ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੀ ਉਸਤਤ ਕਰੋ। ਉਨ੍ਹਾਂ ਦੇ ਪਰਮੇਸ਼ੁਰ ਨੇ ਆਪਣਾ ਦੂਤ ਭੇਜਿਆ ਹੈ ਅਤੇ ਆਪਣੇ ਸੇਵਕਾਂ ਨੂੰ ਅੱਗ ਵਿੱਚੋਂ ਬਚਾ ਲਿਆ ਹੈ! ਇਨ੍ਹਾਂ ਤਿੰਨਾਂ ਬੰਦਿਆਂ ਨੇ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ। ਉਨ੍ਹਾਂ ਨੇ ਮੇਰਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਅਤੇ ਕਿਸੇ ਹੋਰ ਦੇਵਤੇ ਦੀ ਸੇਵਾ ਕਰਨ ਜਾਂ ਉਪਾਸਨਾ ਕਰਨ ਦੀ ਬਜਾੇ ਮਰਨ ਲਈ ਤਿਆਰ ਸਨ। See the chapterਪਵਿੱਤਰ ਬਾਈਬਲ O.V. Bible (BSI)28 ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਦੂਤ ਨੂੰ ਘੱਲਿਆ ਅਤੇ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਨ੍ਹਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਨਜ਼ਰ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨਾ ਹੋਰ ਕਿਸੇ ਦਿਓਤੇ ਦੀ ਸੇਵਾ ਯਾ ਬੰਦਗੀ ਨਾ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ। See the chapter |