ਦਾਨੀਏਲ 4:17 - ਪਵਿੱਤਰ ਬਾਈਬਲ17 “ਇੱਕ ਪਵਿੱਤਰ ਦੂਤ ਨੇ ਇਸ ਸਜ਼ਾ ਦਾ ਐਲਾਨ ਕੀਤਾ। ਕਿਉਂ? ਤਾਂ ਜੋ ਧਰਤੀ ਦੇ ਸਾਰੇ ਬੰਦੇ ਇਹ ਜਾਣ ਲੈਣ ਕਿ ਆਦਮੀਆਂ ਦੇ ਰਾਜ ਉੱਤੇ ਅੱਤ ਮਹਾਨ ਪਰਮੇਸ਼ੁਰ ਦੀ ਹਕੂਮਤ ਹੈ। ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਉਸੇ ਨੂੰ ਹੀ ਉਹ ਬਾਦਸ਼ਾਹੀਆਂ ਦਿੰਦਾ ਹੈ। ਅਤੇ ਪਰਮੇਸ਼ੁਰ ਨਿਮਾਣੇ ਬੰਦਿਆਂ ਨੂੰ ਉਨ੍ਹਾਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਨ ਲਈ ਚੁਣਦਾ ਹੈ! See the chapterਪਵਿੱਤਰ ਬਾਈਬਲ O.V. Bible (BSI)17 ਏਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤ੍ਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ, ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ। See the chapter |