ਦਾਨੀਏਲ 4:23 - ਪਵਿੱਤਰ ਬਾਈਬਲ23 “ਰਾਜਨ, ਤੂੰ ਇੱਕ ਪਵਿੱਤਰ ਦੂਤ ਨੂੰ ਅਕਾਸ਼ ਤੋਂ ਹੇਠਾਂ ਆਉਂਦਿਆਂ ਦੇਖਿਆ। ਉਸ ਨੇ ਆਖਿਆ, ‘ਰੁੱਖ੍ਖ ਨੂੰ ਕੱਟ ਦਿਓ ਅਤੇ ਤਬਾਹ ਕਰ ਦਿਓ। ਰੁੱਖ ਦੇ ਮੁੱਢ ਦੁਆਲੇ ਲੋਹੇ ਅਤੇ ਕਾਂਸੀ ਦਾ ਪਟਾ ਬੰਨ੍ਹ ਦਿਓ ਅਤੇ ਮੁੱਢ ਨੂੰ ਇਸਦੀਆਂ ਜਢ਼ਾਂ ਸਮੇਂ ਧਰਤੀ ਉੱਤੇ ਲੱਗਿਆ ਰਹਿਣ ਦਿਓ। ਇਸ ਨੂੰ ਘਾਹ ਦੇ ਮੈਦਾਨ ਵਿੱਚ ਲੱਗਿਆ ਰਹਿਣ ਦਿਓ। ਇਹ ਤ੍ਰੇਲ ਨਾਲ ਭਿੱਜ ਜਾਵੇਗਾ। ਇਹ ਇੱਕ ਜੰਗਲੀ ਜਾਨਵਰ ਵਾਂਗ ਰਹੇਗਾ। ਸੱਤ ਰੁੱਤਾਂ (ਸਾਲ) ਗੁਜ਼ਰ ਜਾਣਗੀਆਂ ਜਦੋਂ ਕਿ ਉਹ ਇਸੇ ਤਰ੍ਹਾਂ ਰਹੇਗਾ।’ See the chapterਪਵਿੱਤਰ ਬਾਈਬਲ O.V. Bible (BSI)23 ਅਤੇ ਜੋ ਮਹਾਰਾਜ ਨੇ ਇੱਕ ਰਾਖੇ, ਇੱਕ ਪਵਿੱਤ੍ਰ ਜਨ ਨੂੰ ਅਕਾਸ਼ੋਂ ਉਤਰਦੇ ਅਤੇ ਏਹ ਆਖਦੇ ਵੇਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦਾ ਸਤਿਆ ਨਾਸ ਕਰ ਸੁੱਟੋ ਤਾਂ ਵੀ ਜ਼ਮੀਨ ਵਿੱਚ ਉਹ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ ਸਗੋਂ ਉਹ ਨੂੰ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨ੍ਹਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਕਿ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਜਦ ਤੀਕ ਸੱਤ ਸਮੇ ਉਹ ਦੇ ਉੱਤੇ ਨਾ ਬੀਤਣ ਉਹ ਦਾ ਹਿੱਸਾ ਖੇਤ ਦੇ ਪਸ਼ੂਆਂ ਨਾਲ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਹੇ ਰਾਜਾ, ਤੁਸੀਂ ਜੋ ਇੱਕ ਰਾਖੇ ਨੂੰ, ਪਵਿੱਤਰ ਜਨ ਨੂੰ ਅਕਾਸ਼ੋਂ ਉਤਰਦੇ ਅਤੇ ਇਹ ਆਖਦੇ ਵੇਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ, ਉਹ ਦਾ ਸੱਤਿਆਨਾਸ ਕਰ ਸੁੱਟੋ ਤਾਂ ਵੀ ਜ਼ਮੀਨ ਵਿੱਚ ਉਹ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ। ਸਗੋਂ ਉਹ ਨੂੰ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਕਿ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ, ਜਦ ਤੱਕ ਸੱਤ ਜੁੱਗ ਉਹ ਦੇ ਉੱਤੇ ਨਾ ਬੀਤਣ, ਉਹ ਦਾ ਹਿੱਸਾ ਖੇਤ ਦੇ ਪਸ਼ੂਆਂ ਨਾਲ ਹੋਵੇ। See the chapter |