ਦਾਨੀਏਲ 6:7 - ਪਵਿੱਤਰ ਬਾਈਬਲ7 ਨਿਗਰਾਨਾਂ, ਪਰੀਫ਼ੈਟਕਾਂ, ਸਾਟਰਾਪਾਂ, ਸਲਾਹਕਾਰਾਂ ਅਤੇ ਰਾਜਪਾਲਾਂ ਸਾਰਿਆਂ ਨੇ ਕੁਝ ਕਰਨ ਦੀ ਸਹਿਮਤੀ ਦਿੱਤੀ ਹੈ। ਅਸੀਂ ਸੋਚਦੇ ਹਾਂ ਕਿ ਰਾਜੇ ਨੂੰ ਇਹ ਕਨੂੰਨ ਬਨਾਉਣਾ ਚਾਹੀਦਾ ਹੈ। ਹਰ ਕਿਸੇ ਨੂੰ ਇਸ ਕਨੂੰਨ ਦੀ ਪਾਲਣਾ ਕਰਨੀ ਚਾਹੀਦੀ ਹੈ। ਕਨ੍ਨੂਨ ਇਹ ਹੈ: ਰਾਜਨ, ਜੇ ਕੋਈ ਬੰਦਾ, ਤੇਰੇ ਤੋਂ ਇਲਾਵਾ ਅਗਲੇ 30 ਦਿਨਾਂ ਤੱਕ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਪ੍ਰਾਰਥਨਾ ਕਰਦਾ ਹੈ ਤਾਂ ਉਸ ਬੰਦੇ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟ ਦਿੱਤਾ ਜਾਣਾ ਚਾਹੀਦਾ। See the chapterਪਵਿੱਤਰ ਬਾਈਬਲ O.V. Bible (BSI)7 ਰਾਜ ਦੇ ਸਾਰੇ ਪਰਧਾਨਾਂ, ਦੀਵਾਨਾਂ, ਮਨਸਬਦਾਰਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਹੈ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹਾਂ ਦਿਹਾੜਿਆਂ ਤੀਕ ਤੁਹਾਥੋਂ ਬਾਝ, ਹੇ ਰਾਜਨ, ਕਿਸੇ ਦਿਓਤੇ ਯਾ ਮਨੁੱਖ ਅੱਗੇ ਬੇਨਤੀ ਕਰੇ ਸੋ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂੰਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ। See the chapter |