ਅਸਤਰ 2:14 - ਪਵਿੱਤਰ ਬਾਈਬਲ14 ਸ਼ਾਮ ਵੇਲੇ, ਕੁੜੀ ਪਾਤਸ਼ਾਹ ਦੇ ਮਹਿਲ ਵਿੱਚ ਜਾਂਦੀ ਅਤੇ ਸਵੇਰ ਹੋਣ ਤੇ ਜਨਾਨਖਾਨੇ ਵਿੱਚ ਪਰਤ ਆਉਂਦੀ। ਬਾਅਦ ਵਿੱਚ ਉਸ ਕੁੜੀ ਨੂੰ ਪਾਤਸ਼ਾਹ ਦੇ ਖੁਸਰੇ ਸੁਅਸ਼ਗਜ ਦੇ ਹਵਾਲੇ ਕਰ ਦਿੱਤਾ ਜਾਂਦਾ ਜਿਹੜਾ ਕਿ ਇਨ੍ਹਾਂ ਸੁਰੀਤਾਂ ਦਾ ਰਾਖਾ ਸੀ। ਤਦ ਉਹ ਕੁੜੀ ਉਦੋਂ ਤੱਕ ਮੁੜ ਪਾਤਸ਼ਾਹ ਦੇ ਸਾਹਮਣੇ ਨਾ ਜਾਂਦੀ ਜਿੰਨਾ ਚਿਰ ਉਹ ਉਸ ਦੀ ਇੱਛਾ ਨਾ ਕਰਦਾ। ਜੇਕਰ ਉਹ ਉਸ ਤੋਂ ਪ੍ਰਸੰਨ ਹੁੰਦਾ ਤਾਂ ਪਾਤਸ਼ਾਹ ਉਸਦਾ ਨਾਉਂ ਲੈ ਕੇ ਮੁੜ ਆਪਣੇ ਮਹਿਲੀਁ ਬੁਲਾਉਂਦਾ। See the chapterਪਵਿੱਤਰ ਬਾਈਬਲ O.V. Bible (BSI)14 ਸ਼ਾਮਾਂ ਨੂੰ ਉਹ ਜਾਂਦੀ ਸੀ ਅਤੇ ਸਵੇਰ ਨੂੰ ਮੁੜ ਕੇ ਦੂਜੇ ਜਨਾਨ ਖ਼ਾਨੇ ਵਿੱਚ ਆ ਜਾਂਦੀ ਸੀ ਅਤੇ ਪਾਤਸ਼ਾਹ ਦੇ ਖੁਸਰੇ ਸ਼ਅਸ਼ਗਜ ਦੇ ਹਵਾਲੇ ਕੀਤੀ ਜਾਂਦੀ ਸੀ ਜਿਹੜਾ ਸੁਰੀਤਾਂ ਦਾ ਰਾਖਾ ਸੀ ਅਤੇ ਫੇਰ ਕਦੀ ਉਹ ਪਾਤਸ਼ਾਹ ਦੇ ਕੋਲ ਨਹੀਂ ਜਾਂਦੀ ਸੀ ਪਰ ਜਦ ਪਾਤਸ਼ਾਹ ਉਹ ਨੂੰ ਚਾਹੁੰਦਾ ਸੀ ਤਾਂ ਉਹ ਨਾਉਂ ਲੈ ਕੇ ਸੱਦੀ ਜਾਂਦੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਹ ਸ਼ਾਮ ਨੂੰ ਜਾਂਦੀ ਸੀ ਅਤੇ ਸਵੇਰ ਨੂੰ ਵਾਪਿਸ ਆ ਕੇ ਰਾਣੀਆਂ ਦੇ ਨਿਵਾਸ ਦੇ ਦੂਸਰੇ ਘਰ ਵਿੱਚ ਚਲੀ ਜਾਂਦੀ ਸੀ ਅਤੇ ਰਾਜਾ ਦੇ ਖੁਸਰੇ ਸ਼ਅਸ਼ਗਜ ਦੇ ਹਵਾਲੇ ਕੀਤੀ ਜਾਂਦੀ ਸੀ, ਜਿਹੜਾ ਰਖ਼ੈਲਾਂ ਦਾ ਪ੍ਰਬੰਧਕ ਸੀ, ਅਤੇ ਉਹ ਫੇਰ ਕਦੀ ਰਾਜਾ ਦੇ ਕੋਲ ਨਹੀਂ ਜਾਂਦੀ ਸੀ, ਪਰ ਜੇਕਰ ਰਾਜਾ ਉਸ ਤੋਂ ਪ੍ਰਸੰਨ ਹੁੰਦਾ ਸੀ ਤਾਂ ਉਸ ਨੂੰ ਨਾਮ ਲੈ ਕੇ ਬੁਲਾਇਆ ਜਾਂਦਾ ਸੀ। See the chapter |