ਅਸਤਰ 2:15 - ਪਵਿੱਤਰ ਬਾਈਬਲ15 ਜਦੋਂ ਅਸਤਰ ਦੀ ਪਾਤਸ਼ਾਹ ਕੋਲ ਜਾਣ ਦੀ ਵਾਰੀ ਆਈ, ਤਾਂ ਉਸ ਨੇ ਕੋਈ ਮੰਗ ਨਾ ਕੀਤੀ (ਅਸਤਰ ਮਾਰਦਕਈ ਦੇ ਚਾਚੇ ਅਬੀਹਯਿਲ ਦੀ ਧੀ ਸੀ, ਜਿਸ ਨੇ ਉਸ ਨੂੰ ਗੋਦ ਲਿਆ ਸੀ।) ਪਾਤਸ਼ਾਹ ਕੋਲ ਜਾਣ ਤੋਂ ਪਹਿਲਾਂ, ਉਸ ਨੇ ਕਿਸੇ ਵੀ ਚੀਜ਼ ਦੀ ਮੰਗ ਨਹੀਂ ਕੀਤੀ। ਉਸ ਨੇ ਸਿਰਫ਼ ਹੇਗਈ ਦੀ ਸਲਾਹ ਹੀ ਲਈ, ਜੋ ਕਿ ਜਨਾਨੀਆਂ ਦਾ ਸਰਪ੍ਰਸਤ ਸੀ, ਕਿ ਉਸ ਲਈ ਕੀ ਲੈਣਾ ਠੀਕ ਰਹੇਗਾ। ਜਿਹੜਾ ਵੀ ਅਸਤਰ ਵੱਲ ਵੇਖ ਦਾ ਉਸ ਨੂੰ ਪਸੰਦ ਕਰਦਾ। See the chapterਪਵਿੱਤਰ ਬਾਈਬਲ O.V. Bible (BSI)15 ਹੁਣ ਜਦ ਅਸਤਰ ਜਿਹੜੀ ਮਾਰਦਕਈ ਦੇ ਚਾਚੇ ਅਬੀਹਯਿਲ ਦੀ ਧੀ ਸੀ ਜਿਹ ਨੇ ਉਹ ਨੂੰ ਲੈ ਕੇ ਧੀ ਬਣਾ ਲਿਆ ਸੀ ਪਾਤਸ਼ਾਹ ਦੇ ਕੋਲ ਜਾਣ ਦੀ ਵਾਰੀ ਆਈ ਤਾਂ ਉਸ ਨੇ ਕੁਝ ਨਾ ਮੰਗਿਆ ਸਵਾਏ ਏਸ ਦੇ ਜੋ ਹਗਈ ਖੁਸਰੇ ਨੇ ਜਿਹੜਾ ਤੀਵੀਆਂ ਦਾ ਰਾਖਾ ਸੀ ਉਸ ਦੇ ਲਈ ਠਹਿਰਾਇਆ ਸੀ ਅਤੇ ਅਸਤਰ ਸਭ ਦੇ ਵੇਖਣ ਵਿੱਚ ਮਨਮੋਹਣੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਹੁਣ ਜਦ ਅਸਤਰ ਦੀ ਜਿਹੜੀ ਮਾਰਦਕਈ ਦੇ ਚਾਚੇ ਅਬੀਹੈਲ ਦੀ ਧੀ ਸੀ, ਜਿਸ ਨੂੰ ਮਾਰਦਕਈ ਨੇ ਆਪਣੀ ਧੀ ਬਣਾ ਲਿਆ ਸੀ, ਰਾਜਾ ਦੇ ਕੋਲ ਜਾਣ ਦੀ ਵਾਰੀ ਆਈ ਤਾਂ ਉਸ ਨੇ ਉਨ੍ਹਾਂ ਚੀਜ਼ਾਂ ਤੋਂ ਵੱਧ ਜੋ ਇਸਤਰੀਆਂ ਦੇ ਪ੍ਰਬੰਧਕ ਰਾਜਾ ਦੇ ਖੁਸਰੇ ਹੇਗਈ ਨੇ ਉਸ ਦੇ ਲਈ ਠਹਿਰਾਇਆ ਸੀ, ਹੋਰ ਕੁਝ ਨਾ ਮੰਗਿਆ। ਜਿੰਨ੍ਹਿਆਂ ਨੇ ਅਸਤਰ ਨੂੰ ਵੇਖਿਆ, ਉਹ ਸਭ ਉਸ ਤੋਂ ਪ੍ਰਸੰਨ ਹੋਏ। See the chapter |