ਅਸਤਰ 2:3 - ਪਵਿੱਤਰ ਬਾਈਬਲ3 ਪਾਤਸ਼ਾਹ ਆਪਣੀ ਹਰ ਪ੍ਰਾਂਤ ਵਿੱਚੋਂ ਆਗੂਆਂ ਨੂੰ ਚੁਣੇ ਅਤੇ ਫਿਰ ਇਹ ਆਗੂ ਉਨ੍ਹਾਂ ਖੂਬਸੂਰਤ ਅਤੇ ਅਣਵਿਆਹੀਆਂ ਕੁੜੀਆਂ ਨੂੰ ਸ਼ੂਸ਼ਨ ਜਿਲ੍ਹੇ ਦੇ ਮਹਿਲ ਨੂੰ ਲਿਆਉਣ। ਇਨ੍ਹਾਂ ਕੁੜੀਆਂ ਨੂੰ ਪਾਤਸ਼ਾਹ ਦੇ ਮਹਿਲ ਦੇ ਜਨਾਨਖਾਨੇ ਵਿੱਚ ਰੱਖਿਆ ਜਾਵੇਗਾ। ਅਤੇ ਉਹ ਪਾਤਸ਼ਾਹ ਦੇ ਖੁਸਰੇ ਹੇਗਈ ਦੀ ਦੇਖ-ਰੇਖ ਵਿੱਚ ਰਹਿਣਗੀਆਂ, ਜੋ ਕਿ ਪਾਤਸ਼ਾਹ ਦੇ ਜਨਾਨਖਾਨੇ ਦਾ ਸਰਪ੍ਰਸਤ ਹੈ। ਫ਼ਿਰ ਉਹ ਉਨ੍ਹਾਂ ਨੂੰ ਖੂਬਸੂਰਤੀ ਲਈ ਵਸਤਾਂ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)3 ਅਤੇ ਪਾਤਸ਼ਾਹ ਨੇ ਆਪਣੀ ਪਾਤਸ਼ਾਹੀ ਦੇ ਸਾਰਿਆਂ ਸੂਬਿਆਂ ਵਿੱਚ ਓਵਰਸੀਅਰ ਠਹਿਰਾਏ ਤਾਂ ਜੋ ਓਹ ਸਾਰੀਆਂ ਸੁਣੱਖੀਆਂ ਜੁਆਨ ਕੁਆਰੀਆਂ ਨੂੰ ਸ਼ੂਸ਼ਨ ਦੇ ਮਹਿਲ ਦੇ ਜਨਾਨ ਖ਼ਾਨੇ ਵਿੱਚ ਇੱਕਠੀਆਂ ਕਰ ਕੇ ਪਾਤਸ਼ਾਹ ਦੇ ਖੁਸਰੇ ਹੇਗਈ ਦੇ ਜਿਹੜਾ ਤੀਵੀਆਂ ਦਾ ਰਾਖਾ ਸੀ ਹੱਥ ਵਿੱਚ ਦੇਣ ਅਤੇ ਉਨ੍ਹਾਂ ਨੂੰ ਵਟਣੇ ਦੀਆਂ ਸਭ ਵਸਤਾਂ ਦਿੱਤੀਆਂ ਜਾਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਰਾਜਾ ਆਪਣੇ ਰਾਜ ਦੇ ਸਾਰੇ ਸੂਬਿਆਂ ਵਿੱਚ ਹਾਕਮਾਂ ਨੂੰ ਨਿਯੁਕਤ ਕਰੇ ਤਾਂ ਜੋ ਉਹ ਸਾਰੀਆਂ ਸੋਹਣੀਆਂ ਜੁਆਨ ਕੁਆਰੀਆਂ ਨੂੰ ਸ਼ੂਸ਼ਨ ਦੇ ਮਹਿਲ ਵਿੱਚ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਇਕੱਠੀਆਂ ਕਰਨ ਅਤੇ ਰਾਜਾ ਦੇ ਖੁਸਰੇ ਹੇਗਈ ਨੂੰ ਜਿਹੜਾ ਇਸਤਰੀਆਂ ਦਾ ਪ੍ਰਬੰਧਕ ਸੀ ਸੌਂਪ ਦੇਣ, ਅਤੇ ਉਨ੍ਹਾਂ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਵਸਤੂਆਂ ਦਿੱਤੀਆਂ ਜਾਣ। See the chapter |