ਅਸਤਰ 2:7 - ਪਵਿੱਤਰ ਬਾਈਬਲ7 ਮਾਰਦਕਈ ਦੀ ਇੱਕ ਚਾਚੇ ਦੀ ਕੁੜੀ ਸੀ ਜਿਸ ਦਾ ਨਾਂਉ ਹਦੱਸਾਹ ਸੀ। ਉਹ ਅਨਾਬ ਸੀ, ਜਿਸ ਕਾਰਣ ਉਸ ਦੀ ਦੇਖ ਭਾਲ ਮਾਰਦਕਈ ਕਰਦਾ ਸੀ। ਉਸ ਦੇ ਮਾਂ ਬਾਪ ਦੀ ਮੌਤ ਤੋਂ ਬਾਅਦ ਮਾਰਦਕਈ ਨੇ ਉਸ ਨੂੰ ਆਪਣੀ ਧਰਮ ਦੀ ਧੀ ਬਣਾਇਆ। ਹਦੱਸਾਹ ਦਾ ਦੂਜਾ ਨਾਂਉ ਅਸਤਰ ਸੀ। ਅਸਤਰ ਵੇਖਣ ਵਿੱਚ ਵੀ ਬੜੀ ਸੋਹਣੀ-ਸੁਨੱਥੀ ਸੀ। See the chapterਪਵਿੱਤਰ ਬਾਈਬਲ O.V. Bible (BSI)7 ਉਹ ਨੇ ਹੱਦਸਾਹ ਅਰਥਾਤ ਅਸਤਰ ਆਪਣੇ ਚਾਚੇ ਦੀ ਧੀ ਨੂੰ ਪਾਲਿਆ ਕਿਉਂਕਿ ਨਾ ਉਹ ਦਾ ਪਿਉ ਸੀ ਨਾ ਮਾਂ ਸੀ, ਇਹ ਛੋਕਰੀ ਵੇਖਣ ਪਾਖਣ ਵਿੱਚ ਸੋਹਣੀ ਸੀ ਅਤੇ ਜਦ ਉਸ ਦੇ ਮਾਂ ਪਿਉ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਕਰਕੇ ਲੈ ਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਮਾਰਦਕਈ ਨੇ ਹੱਦਸਾਹ ਨਾਮਕ ਚਾਚੇ ਦੀ ਧੀ ਨੂੰ, ਜੋ ਇਬਰਾਨੀ ਭਾਸ਼ਾ ਵਿੱਚ ਅਸਤਰ ਵੀ ਕਹਾਉਂਦੀ ਸੀ ਪਾਲਿਆ ਪੋਸਿਆ ਕਿਉਂਕਿ ਉਸ ਦੇ ਮਾਤਾ-ਪਿਤਾ ਨਹੀਂ ਸਨ, ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਸੀ ਅਤੇ ਜਦ ਉਸ ਦੇ ਮਾਤਾ-ਪਿਤਾ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਬਣਾ ਕੇ ਪਾਲਿਆ। See the chapter |