Online Bible

- Advertisements -




ਅਸਤਰ 3:12 - ਪਵਿੱਤਰ ਬਾਈਬਲ

12 ਤਾਂ ਪਾਤਸ਼ਾਹ ਦੇ ਸੱਕੱਤਰ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ ਨੂੰ ਬੁਲਾਏ ਗਏ। ਉਨ੍ਹਾਂ ਨੇ ਹਰ ਸੂਬੇ ਦੀ ਬੋਲੀ ਵਿੱਚ ਹਾਮਾਨ ਦੇ ਆਦੇਸ਼ ਨੂੰ ਲਿਖਿਆ। ਉਨ੍ਹਾਂ ਨੇ ਸਾਰੇ ਲੋਕਾਂ ਦੀ ਬੋਲੀ ਵਿੱਚ ਉਨ੍ਹਾਂ ਆਦੇਸ਼ਾਂ ਨੂੰ ਲਿਖਿਆ। ਉਨ੍ਹਾਂ ਨੇ ਪਾਤਸ਼ਾਹ ਦੇ ਆਗੂਆਂ, ਸੂਬਿਆਂ ਦੇ ਰਾਜਪਾਲਾਂ ਅਤੇ ਲੋਕਾਂ ਦੇ ਵੱਖ-ਵੱਖ ਟੋਲਿਆਂ ਦੇ ਆਗੂਆਂ ਨੂੰ ਵੀ ਲਿਖਿਆ। ਉਨ੍ਹਾਂ ਨੇ ਇਹ ਪਾਤਸ਼ਾਹ ਦੇ ਅਧਿਕਾਰ ਨਾਲ ਲਿਖਿਆ ਅਤੇ ਇਸ ਉੱਤੇ ਪਾਤਸ਼ਾਹ ਦੀ ਮੋਹਰ ਵਾਲੀ ਮੁੰਦਰੀ ਦੀ ਛਾਪ ਲਾ ਦਿੱਤੀ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਤਾਂ ਪਾਤਸ਼ਾਹ ਦੇ ਲਿਖਾਰੀ ਪਹਿਲੇ ਮਹੀਨੇ ਦੀ ਤੇਰਵੀਂ ਤਾਰੀਖ ਨੂੰ ਸੱਦੇ ਗਏ ਅਰ ਜੋ ਕੁਝ ਹਾਮਾਨ ਨੇ ਪਾਤਸ਼ਾਹ ਦੇ ਮਨਸਬਦਾਰਾਂ ਤੇ ਨੈਬ-ਮਨਸਬਦਾਰਾਂ ਲਈ ਜਿਹੜੇ ਸੂਬੇ ਸੂਬੇ ਉੱਤੇ ਸਨ ਅਤੇ ਸਰਦਾਰਾਂ ਲਈ ਜਿਹੜੇ ਸੂਬੇ ਸੂਬੇ ਦੀਆਂ ਉੱਮਤਾਂ ਉੱਤੇ ਸਨ ਹੁਕਮ ਦਿੱਤਾ ਸੀ ਉਹ ਸੂਬੇ ਸੂਬੇ ਦੀ ਲਿਖਤ ਵਿੱਚ ਅਤੇ ਉਮਤ ਉਮਤ ਦੀ ਬੋਲੀ ਵਿਚ ਅਹਸ਼ਵੇਰੋਸ਼ ਪਾਤਸ਼ਾਹ ਦੇ ਨਾਉਂ ਉੱਤੇ ਲਿਖਿਆ ਗਿਆ ਅਤੇ ਉਹ ਦੇ ਉੱਤੇ ਪਾਤਸ਼ਾਹ ਦੀ ਮੋਹਰ ਠਾਪ ਦਿੱਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਇਸ ਤਰ੍ਹਾਂ ਉਸੇ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ, ਅਤੇ ਹਾਮਾਨ ਦੇ ਹੁਕਮ ਅਨੁਸਾਰ ਰਾਜਾ ਦੇ ਸਾਰੇ ਅਧਿਕਾਰੀਆਂ ਅਤੇ ਸਾਰੇ ਸੂਬਿਆਂ ਦੇ ਪ੍ਰਧਾਨਾਂ ਅਤੇ ਜਾਤੀ-ਜਾਤੀ ਦੇ ਲੋਕਾਂ ਦੇ ਹਾਕਮਾਂ ਦੇ ਲਈ ਹਰੇਕ ਸੂਬੇ ਦੀ ਲਿਖਤ ਅਤੇ ਹਰੇਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਰਾਜਾ ਅਹਸ਼ਵੇਰੋਸ਼ ਦੇ ਨਾਮ ਤੇ ਹੁਕਮਨਾਮੇ ਲਿਖੇ ਗਏ ਅਤੇ ਉਨ੍ਹਾਂ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾਈ ਗਈ।

See the chapter Copy




ਅਸਤਰ 3:12

Follow us:

Advertisements


Advertisements